08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

40 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ ਸੌਂਪੇ

ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਹਾਜੀਖਾਨਪੁਰ ਵਿਖੇ ਲਾਲ ਲਕੀਰ ਅੰਦਰ ਆਉਂਦੇ 40 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਸੁਪਨਾ ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ।

ਅਜੀਤ ਡੈਸਕ 08-10-2026
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਹਾਜੀਖਾਨਪੁਰ ਵਿਖੇ ਲਾਲ ਲਕੀਰ ਅੰਦਰ ਆਉਂਦੇ 40 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਸੁਪਨਾ ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ। ‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਦੇ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਨੂੰ ਨਾ ਸਿਰਫ਼ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲ ਲਕੀਰ ਦੇ ਵਸਨੀਕ ਪ੍ਰਾਪਰਟੀ ਕਾਰਡ ਹਾਸਲ ਕਰਨ ਉਪਰੰਤ ਆਪਣੀ ਜਾਇਦਾਦ ਖਰੀਦਣ-ਵੇਚਣ ਦੇ ਹੱਕਦਾਰ ਹਨ ਜਿਨ੍ਹਾਂ ਲਈ ਪ੍ਰਾਪਰਟੀਆਂ ਦੀ ਰਜਿਸਟਰੀ ਦਾ ਵੀ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ ਤੇ ਮਾਲ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਪੂਰੇ ਪਾਰਦਰਸ਼ੀ ਤੇ ਕਾਰਗਰ ਢੰਗ ਨਾਲ ਇਹ ਸਕੀਮ ਲਾਗੂ ਕੀਤੀ ਗਈ ਹੈ ਜਿਸ ਨਾਲ ਲਾਲ ਲਕੀਰ ਵਾਸੀਆਂ ਨੂੰ ਮਾਲਕੀ ਦੇ ਹੱਕ ਦਿੱਤੇ ਜਾ ਰਹੇ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁਕੇਰੀਆਂ ਵਿਖੇ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਅਗਲੀ ਖ਼ਬਰ 12.40 ਲੱਖ ਦੀ ਠੱਗੀ ਦੇ ਦੋਸ਼ ’ਚ 2 ਮਾਮਲੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।