09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਔੜ/ਝਿੰਗੜਾਂ, 8 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਬੇਗੋਵਾਲ ਦੀ ਅਗਵਾਈ ਹੇਠ ਬਲਾਕ ਔੜ ਦੇ ਪਿੰਡ ਮੀਰਪੁਰ ਲੱਖਾ ਵਿਖੇ ਸੀ.

ਅਜੀਤ ਡੈਸਕ 09-10-2026
ਔੜ/ਝਿੰਗੜਾਂ, 8 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਬੇਗੋਵਾਲ ਦੀ ਅਗਵਾਈ ਹੇਠ ਬਲਾਕ ਔੜ ਦੇ ਪਿੰਡ ਮੀਰਪੁਰ ਲੱਖਾ ਵਿਖੇ ਸੀ. ਆਰ. ਐਮ. ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਬਲਾਕ ਔੜ ਤੋਂ ਮੈਡਮ ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਨੇ ਇਕੱਤਰ ਕਿਸਾਨਾਂ ਨੂੰ ਦੱਸਿਆ ਕਿ ਖੇਤਾਂ ਵਿਚ ਝੋਨੇ ਦੀ ਕੰਬਾਈਨ ਨਾਲ ਕਟਾਈ ਮਗਰੋਂ ਪਰਾਲੀ ਨੂੰ ਅੱਗ ਨਾ ਲਾ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਕੇ ਭੂਮੀ ਦੀ ਸਿਹਤ ਨੂੰ ਬਰਕਰਾਰ ਅਤੇ ਵਾਤਾਵਰਨ ਨੂੰ ਪ੍ਰਦੂਸ਼ਤਿ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੈਸ਼ਨਲ ਗ੍ਰੀਨ ਟਰਬਿਊਨਲ ਤੇ ਲੋਕਲ ਪ੍ਰਸ਼ਾਸਨ ਪੰਜਾਬ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਨਾਲ-ਨਾਲ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਨਾਲ ਵਾਤਾਵਰਨ ਅਤੇ ਜਮੀਨ ’ਚ ਹੋ ਰਹੇ ਨੁਕਸਾਨ ਤੋਂ ਜਾਣੂੰ ਕਰਵਾਇਆ ਅਤੇ ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਕਣਕ ਦੀ ਬਿਜਾਈ ਕਰਨ ਨਾਲ ਖੇਤੀ ਖਰਚੇ ਘਟਾਏ ਜਾ ਸਕਦੇ ਹਨ ਅਤੇ ਆਮਦਨ ਵਿਚ ਵਾਧਾ ਕੀਤਾ ਜਾ ਸਕਦਾ ਹੈ। ਮੈਡਮ ਅੰਜੂ ਸਾਗਰ ਖੇਤੀਬਾੜੀ ਵਿਸਥਾਰ ਅਫਸਰ ਔੜ ਨੇ ਦੱਸਿਆ ਕਿ ਅੱਗ ਲਾਉਣ ਨਾਲ ਜ਼ਮੀਨ ’ਚ ਮੌਜੂਦਾ ਬਹੁਤ ਸਾਰੇ ਖੁਰਾਕੀ ਤੱਤ ਸੜ ਜਾਂਦੇ ਹਨ ਤੇ ਵਾਤਾਵਰਨ ਵਿਚ ਜਹਿਰੀਲੀਆਂ ਗੈਸਾਂ ਪੈਦਾ ਹੋ ਜਾਂਦੀਆਂ ਹਨ ਜੋ ਕਿ ਮਨੁੱਖੀ ਸਿਹਤ ਤੇ ਜਨਜੀਵਨ ਅਤੇ ਆਵਾਜਾਈ ਲਈ ਹਾਨੀਕਾਰਕ ਹਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਝੋਨੇ ਦੀ ਪਰਾਲੀ ਦੀਆਂ ਬੇਲਰ ਨਾਲ ਗੰਡਾ ਬਣਾ ਕੇ ਜਾਂ ਹੈਪੀ ਸੀਡਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕਿਹਾ। ਇਸ ਮੌਕੇ ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨਾਲ ਖੇਤੀਬਾੜੀ ਮਹਿ ਕਮੇ ਵਿਚ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ। ਇਸ ਮੌਕੇ ਪਰਮਜੀਤ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਸੌਰਭ ਜੋਸ਼ੀ ਤੇ ਕਿਸਾਨ ਭਰਾ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਧਦੀ ਤਾਕਤ ਵਿਰੋਧੀਆਂ ਨੂੰ ਮਾਤ ਦੇਵੇਗੀ-ਸ਼ਾਹ ਅਗਲੀ ਖ਼ਬਰ ਟ੍ਰੈਫਿਕ ਪੁਲਿਸ ਨਵਾਂਸ਼ਹਿਰ ਵਲੋਂ ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।