10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਾਹੋਂ ’ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਰਾਹੋਂ, 9 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਦੇ ਮੁਹੱਲਾ ਆਰਨਹਾਲੀ ਕੋਲ ਇਕ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਉੱਤਮ ਰਿਸ਼ੀ ਦੇਵ (35) ਵਾਸੀ ਬਿਹਾਰ, ਹਾਲ ਵਾਸੀ ਰਾਹੋਂ ਵਜੋਂ ਹੋਈ ਹੈ।

ਰਾਹੋਂ ਵਿਖੇ ਜਾਂਚ ਵਿਚ ਲੱਗੀ ਪੁਲਿਸ। 10-10-2026
ਰਾਹੋਂ, 9 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਦੇ ਮੁਹੱਲਾ ਆਰਨਹਾਲੀ ਕੋਲ ਇਕ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਉੱਤਮ ਰਿਸ਼ੀ ਦੇਵ (35) ਵਾਸੀ ਬਿਹਾਰ, ਹਾਲ ਵਾਸੀ ਰਾਹੋਂ ਵਜੋਂ ਹੋਈ ਹੈ। ਉਹ ਆਪਣੇ ਪਰਿਵਾਰ ਸਮੇਤ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਜਾਣਕਾਰੀ ਅਨੁਸਾਰ ਉੱਤਮ ਰਿਸ਼ੀ ਦੇਵ ਰਾਤ ਸਮੇਂ ਘਰ ਦੇ ਇਕ ਕਮਰੇ ਵਿਚ ਸੌਣ ਲਈ ਚਲਾ ਗਿਆ ਸੀ। ਸਵੇਰੇ ਦੁੱਧ ਦੇਣ ਆਏ ਵਿਅਕਤੀ ਵਲੋਂ ਦਰਵਾਜ਼ਾ ਖੜਕਾਇਆ, ਪਰ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਦੀ ਪਤਨੀ ਅੰਜਲੀ ਨੇ ਵੀ ਕਾਫ਼ੀ ਸਮਾਂ ਦਰਵਾਜ਼ਾ ਖੜਕਾਇਆ, ਪਰ ਦਰਵਾਜ਼ਾ ਨਾ ਖੁੱਲ੍ਹਣ ਤੇ ਅੰਦਰੋਂ ਕੋਈ ਆਵਾਜ਼ ਨਾ ਆਉਣ ਕਾਰਨ ਪਰਿਵਾਰਕ ਮੈਂਬਰ ਚਿੰਤਤ ਹੋ ਗਏ। ਜਦੋਂ ਰੌਸ਼ਨਦਾਨ ਰਾਹੀਂ ਅੰਦਰ ਦੇਖਿਆ ਗਿਆ ਤਾਂ ਉੱਤਮ ਰਿਸ਼ੀ ਦੇਵ ਦੀ ਲਾਸ਼ ਲਟਕਦੀ ਦਿਖਾਈ ਦਿੱਤੀ। ਇਸ ਦੀ ਸੂਚਨਾ ਤੁਰੰਤ ਰਾਹੋਂ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ’ਤੇ ਥਾਣਾ ਰਾਹੋਂ ਦੇ ਐੱਸ. ਐੱਚ. ਓ. ਹੈਰੀ ਬੋਪਾਰਾਏ, ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ, ਏ. ਐੱਸ. ਆਈ. ਸੁਰਿੰਦਰ ਕੁਮਾਰ ਅਤੇ ਪੀ. ਸੀ. ਹੁਸਨ ਲਾਲ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੇ ਪਿਤਾ ਮੱਖਣ ਰਿਸ਼ੀ ਦੇਵ ਤੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿਚ ਸੱਬਲ ਦੀ ਮਦਦ ਨਾਲ ਦਰਵਾਜ਼ਾ ਖੁਲ੍ਹਵਾਇਆ। ਮੁੱਢਲੀ ਜਾਣਕਾਰੀ ਅਨੁਸਾਰ ਉੱਤਮ ਰਿਸ਼ੀ ਦੇਵ ਨੇ ਕਮਰੇ ਅੰਦਰ ਫਾਹਾ ਲਿਆ ਹੋਇਆ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅੰਜਲੀ ਤੇ ਤਿੰਨ ਛੋਟੇ ਬੱਚੇ ਛੱਡ ਗਿਆ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਨਵਾਂਸ਼ਹਿਰ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ। ਪੁਲਿਸ ਵਲੋਂ ਮਾਮਲੇ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਪਿਛਲੀ ਖ਼ਬਰ ਨਵਾਂਸ਼ਹਿਰ ਖੰਡ ਮਿੱਲ ਦੇ ਕੋ-ਜਨਰੇਸ਼ਨ ਪਲਾਂਟ ਦੇ ਬਿਜਲੀ ਕੁਨੈਕਸ਼ਨ ਬਹਾਲ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼... ਅਗਲੀ ਖ਼ਬਰ ਨਰਿੰਦਰ ਸਿੰਘ ਉੜਾਪੜ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਤੇ ਜਸਬੀਰ ਦੀਪ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।