10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੋ-ਆਪ੍ਰੇਟਿਵ ਸੁਸਾਇਟੀਆਂ ਸੰਬੰਧੀ ਨਵਾਂ ਫ਼ਰਮਾਨ ਛੋਟੇ ਕਿਸਾਨਾਂ ਲਈ ਬਣੇਗਾ ਮੁਸੀਬਤ-ਕੁਲਦੀਪ ਸਿੰਘ ਵਜੀਦਪੁਰ

ਔੜ, 9 ਅਕਤੂਬਰ (ਗੁਰਨਾਮ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕੋ-ਆਪਰੇਟਿਵ ਸੁਸਾਇਟੀਆਂ ਸੰਬੰਧੀ ਲਾਗੂ ਕੀਤੇ ਜਾ ਰਹੇ ਨਵੇਂ ਫਰਮਾਨ ਤਹਿਤ ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ ਨੂੰ ਦੱਸਿਆ ਗਿਆ ਹੈ ਕਿ ਸਰਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ਨੂੰ ਫ਼ਸਲਾਂ ਪਾਲਣ ਸੰਬੰਧੀ ਲਏ ਜਾ ਰਹੇ ਹੱਦ ਕਰਜੇ ਲਈ ਹੁਣ ਬੈਂਕ ਕੋਲ ਵੱਧ ਰਾਸ਼ੀ ਜਮ੍ਹਾ ਕਰਵਾਉਣੀ ਪਏਗੀ। ਇਸ ਵਿਰੁੱਧ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 10-10-2026
ਔੜ, 9 ਅਕਤੂਬਰ (ਗੁਰਨਾਮ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕੋ-ਆਪਰੇਟਿਵ ਸੁਸਾਇਟੀਆਂ ਸੰਬੰਧੀ ਲਾਗੂ ਕੀਤੇ ਜਾ ਰਹੇ ਨਵੇਂ ਫਰਮਾਨ ਤਹਿਤ ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ ਨੂੰ ਦੱਸਿਆ ਗਿਆ ਹੈ ਕਿ ਸਰਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ਨੂੰ ਫ਼ਸਲਾਂ ਪਾਲਣ ਸੰਬੰਧੀ ਲਏ ਜਾ ਰਹੇ ਹੱਦ ਕਰਜੇ ਲਈ ਹੁਣ ਬੈਂਕ ਕੋਲ ਵੱਧ ਰਾਸ਼ੀ ਜਮ੍ਹਾ ਕਰਵਾਉਣੀ ਪਏਗੀ। ਇਸ ਵਿਰੁੱਧ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਪਿੰਡ ਬਜੀਦਪੁਰ ਦੀ ਕੋ-ਆਪਰੇਟਿਵ ਸੁਸਾਇਟੀ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸੁਸਾਇਟੀ ਦੇ ਪ੍ਰਧਾਨ, ਸਕੱਤਰ, ਮੈਂਬਰਾਂ ਤੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਨੇ ਪੰਜਾਬ ਸਰਕਾਰ ਦੇ ਨਵੇਂ ਫ਼ਰਮਾਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਛੋਟੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ’ਚ ਬਹੁਤੇ ਕਿਸਾਨਾਂ ਕੋਲ ਜ਼ਮੀਨ ਦੀ ਮਾਲਕੀ ਘੱਟ ਹੋਣ ਕਾਰਨ ਉਹ ਪਹਿਲਾਂ ਹੀ ਆਰਥਿਕ ਤੰਗੀਆਂ ਨਾਲ ਜੂਝ ਰਹੇ ਹਨ। ਅਜਿਹੇ ਵਿਚ ਕੋ-ਆਪਰੇਟਿਵ ਸੁਸਾਇਟੀਆਂ ਰਾਹੀਂ ਮਿਲਣ ਵਾਲੀਆਂ ਕਰਜ਼ਾ ਸਹੂਲਤਾਂ ਤੇ ਵਾਧੂ ਹਿੱਸੇਦਾਰੀ ਤੇ ਰਕਮ ਜਮ੍ਹਾਂ ਕਰਵਾਉਣ ਦੀਆਂ ਸ਼ਰਤਾਂ ਲਾਗੂ ਕਰਨ ਨਾਲ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਪਵੇਗਾ। ਕੁਲਦੀਪ ਸਿੰਘ ਵਜੀਦਪੁਰ ਨੇ ਕਿਹਾ ਕਿ ਕੋ-ਆਪਰੇਟਿਵ ਸੁਸਾਇਟੀਆਂ ਕਿਸਾਨਾਂ ਲਈ ਖੇਤੀਬਾੜੀ ਦੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਅਹਿਮ ਸਹਾਰਾ ਹਨ। ਜੇਕਰ ਇਨ੍ਹਾਂ ਰਾਹੀਂ ਕਰਜ਼ਾ ਲੈਣ ਦੀ ਪ੍ਰਕਿਰਿਆ ਹੋਰ ਔਖੀ ਕੀਤੀ ਜਾਂਦੀ ਹੈ ਤਾਂ ਇਸ ਦਾ ਸਭ ਤੋਂ ਵੱਧ ਅਸਰ ਛੋਟੇ ਕਿਸਾਨਾਂ ’ਤੇ ਪਵੇਗਾ। ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨੀ ਹਕੀਕਤਾਂ ਅਤੇ ਆਰਥਿਕ ਹਾਲਾਤ ਨੂੰ ਧਿਆਨ ਵਿਚ ਰੱਖ ਕੇ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ’ਤੇ ਨਵੀਆਂ ਸ਼ਰਤਾਂ ਦਾ ਬੋਝ ਪਾਉਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕੋ-ਆਪਰੇਟਿਵ ਸੁਸਾਇਟੀਆਂ ਸੰਬੰਧੀ ਜਾਰੀ ਕੀਤੇ ਨਵੇਂ ਫ਼ਰਮਾਨ ’ਤੇ ਮੁੜ ਵਿਚਾਰ ਕਰਕੇ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪਹਿਲਾਂ ਵਾਲੀ ਵਿਵਸਥਾ ਬਹਾਲ ਕੀਤੀ ਜਾਵੇ। ਇਸ ਮੌਕੇ ਸੈਕਟਰੀ ਕਰਨਵੀਰ ਸਿੰਘ ਭਾਰਟਾ ਕਲਾ, ਜਸਵਿੰਦਰ ਸਿੰਘ ਬਜੀਦਪੁਰ, ਸਾਧਾ ਸਿੰਘ ਪ੍ਰਧਾਨ, ਦਵਿੰਦਰ ਸਿੰਘ ਬੱਲੀ, ਜਸਵਿੰਦਰ ਸਿੰਘ, ਗੁਰਦਿੱਤ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਤੇ ਕਸਰਤ ਦਾ ਜੀਵਨ ਅੰਦਰ ਵਿਸ਼ੇਸ਼ ਮਹੱਤਵ-ਕੁਲਦੀਪ ਕੌਰ ਬੰਗੜ ਅਗਲੀ ਖ਼ਬਰ ਝੰਡੂਪੁਰ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ-ਸ਼ਿਵ ਕਰਨ ਚੇਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।