ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਹੋਵੇਗੀ ਮਜ਼ਬੂਤ-ਦਰਸ਼ਨ ਲਾਲ ਨਕੋਦਰ ਮਾਲੇਵਾਲ
ਟੱਪਰੀਆਂ ਖੁਰਦ, 10 ਅਕਤੂਬਰ (ਬੂਥਗੜ੍ਹੀਆ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਬਦਲਾਅ ਦੌਰਾਨ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਬਲਾਚੌਰ ਦੇ ਬਲਾਕ ਸੜੋਆ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਚੌਧਰੀ ਦਰਸ਼ਨ ਲਾਲ ਨਕੋਦਰ ਮਾਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ।
ਅਜੀਤ ਡੈਸਕ
11-10-2026