12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ.

ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਤਹਿਤ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ . ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਕਾਹਮਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਰਾ ਲੀਗਲ ਵਲੰਟੀਅਰਜ਼ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ, ਜੋਗਾ ਸਿੰਘ ਤੇ ਰਵਜੋਤ ਸਿੰਘ ਚੁੰਬਰ ਵਲੋਂ ਦੱਸਿਆ ਗਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਮਾਜ ਵਿਚ ਮਾਨਸਿਕ ਰੋਗਾਂ ਨਾਲ ਜੁੜੀਆਂ ਧਾਰਨਾਵਾਂ ਨੂੰ ਦੂਰ ਕਰਨਾ ਅਤੇ ਪੀੜਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਸੀ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਮਾਨਸਿਕ ਰੋਗਾਂ ਨਾਲ ਪੀੜਤ ਵਿਅਕਤੀਆਂ ਨੂੰ ਸਮਾਜ ਵਿਚ ਬਰਾਬਰ ਦੇ ਅਧਿਕਾਰ ਤੇ ਸਨਮਾਨ ਦੇਣ ਲਈ ‘ਮਾਨਸਿਕ ਸਿਹਤ ਸੰਭਾਲ ਐਕਟ’ ਬਣਾਇਆ ਗਿਆ ਹੈ। ਅਥਾਰਿਟੀ ਵਲੋਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੇ ਡਾਕਟਰੀ ਸਹੂਲਤਾਂ ਮਿਲ ਸਕਣ। ਮਾਨਸਿਕ ਰੋਗਾਂ ਨਾਲ ਪੀੜਤ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਕਾਨੂੰਨੀ ਅਪਰਾਧ ਹੈ। ਹਰੇਕ ਪੀੜਤ ਵਿਅਕਤੀ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਨਮਾਨਜਨਕ ਇਲਾਜ ਅਤੇ ਕੌਂਸਲਿੰਗ ਪ੍ਰਾਪਤ ਕਰਨ ਦਾ ਪੂਰਾ ਅਧਿਕਾਰ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਪਿਛਲੀ ਖ਼ਬਰ ਭਾਰੀ ਮੀਂਹ ਨੇ ਝੋਨੇ ਦੀ ਕਟਾਈ ਰੋਕੀ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ ਅਗਲੀ ਖ਼ਬਰ ਸਤਨਾਮ ਸਿੰਘ ਯੂ. ਐਸ. ਏ. ਵਲੋਂ ਛਿੰਝ ਮੇਲੇ ’ਚ ਪਟਕੇ ਦੀ ਕੁਸ਼ਤੀ ਦਾ ਪਹਿਲਾ ਇਨਾਮ ਬੁਲਟ ਮੋਟਰਸਾਈਕਲ ਦਿੱਤਾ ਜਾਵੇਗਾ-ਪ੍ਰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।