ਮਕਸੂਦਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ
ਕਟਾਰੀਆਂ, 11 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਦੀ ਅਗਵਾਈ ਹੇਠ ਪਿੰਡ ਮਕਸੂਦਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਸੀਨੀਅਰ ਕਾਂਗਰਸੀ ਆਗੂ ਹਰਬੰਤ ਸਿੰਘ ਮਕਸੂਦਪੁਰ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਕਿਉਂਕਿ ਹਰ ਕਾਂਗਰਸੀ ਵਰਕਰ ਆਪਣੇ ਪੱਧਰ ’ਤੇ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾ ਰਹੇ ਹਨ।
ਅਜੀਤ ਡੈਸਕ
12-10-2026