13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਸਮੀਤ ਸਿੰਘ ਅਵੀ ਨਰੰਗ ਬਣੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵਲੋਂ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਬਲਾਕ ਸੁੱਜੋਂ ਅਧੀਨ ਆਉਂਦੇ ਆਮ ਆਦਮੀ ਕਲੀਨਿਕ ਭੌਰਾ ਦੇ ਮੈਡੀਕਲ ਅਫ਼ਸਰ ਡਾ.

ਟਰੇਡ ਵਿੰਗ ਪੰਜਾਬ ਦੇ ਪ੍ਰਧਾਨ ਐਨ. ਕੇ. ਸ਼ਰਮਾ ਜਸਮੀਤ ਸਿੰਘ ਅਵੀ ਨਰੰਗ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ ਕਰਦੇ ਹੋਏ ਨਾਲ ਕੁਲਜੀਤ ਸਿੰਘ ਲੱਕੀ ਨਵਾਂਸ਼ਹਿਰ ਅਤੇ ਹੋਰ। 13-10-2026
ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵਲੋਂ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਬਲਾਕ ਸੁੱਜੋਂ ਅਧੀਨ ਆਉਂਦੇ ਆਮ ਆਦਮੀ ਕਲੀਨਿਕ ਭੌਰਾ ਦੇ ਮੈਡੀਕਲ ਅਫ਼ਸਰ ਡਾ. ਹਰਮਨਪ੍ਰੀਤ ਕੌਰ, ਫਾਰਮੇਸੀ ਅਫ਼ਸਰ ਸ੍ਰੀਮਤੀ ਰੇਨੂੰ ਤੇ ਕਲੀਨਿਕ ਅਸਿਸਟੈਂਟ ਨਵਪ੍ਰੀਤ ਕੌਰ ਨੂੰ ਇੰਪੈਨਲਮੈਂਟ ਪੱਤਰ ਸੌਂਪੇ ਗਏ। ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ, ਪਹੁੰਚਯੋਗ ਤੇ ਮਰੀਜ਼-ਪੱਖੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿਥੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਉਪਲੱਬਧ ਕਰਵਾਉਣ ਦਾ ਉਦੇਸ਼ ਹੈ। ਉਨ੍ਹਾਂ ਸਮੁੱਚੇ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨਾਲ ਸਤਿਕਾਰਪੂਰਵਕ ਵਿਵਹਾਰ, ਸਮੇਂ ਸਿਰ ਸੇਵਾਵਾਂ ਦੀ ਉਪਲੱਬਧਤਾ, ਸਾਫ-ਸਫਾਈ ਦੇ ਪ੍ਰਬੰਧਾਂ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸਿਵਲ ਸਰਜਨ ਨੇ ਉਮੀਦ ਪ੍ਰਗਟਾਈ ਕਿ ਆਮ ਆਦਮੀ ਕਲੀਨਿਕਾਂ ਦਾ ਸਮੁੱਚਾ ਸਟਾਫ਼ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿਚ ਅਹਿਮ ਯੋਗਦਾਨ ਪਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 5 ਕਥਿਤ ਦੋਸ਼ੀ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।