13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੇ ਜ਼ੋਨਲ ਪੱਧਰੀ ਅਥਲੈਟਿਕ ਮੀਟ ’ਚ ਮਾਰੀਆਂ ਮੱਲਾਂ

ਬੰਗਾ, 12 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮੁਕੰਦਪੁਰ ਜ਼ੋਨ ਵਲੋਂ ਕਰਵਾਈ ਜ਼ੋਨਲ ਪੱਧਰੀ ਐਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਸੱਤ ਵਿਦਿਆਰਥੀਆਂ ਨੇ ਵੱਖ-ਵੱਖ ਅਥਲੈਟਿਕ ਖੇਡਾਂ ਵਿਚ ਭਾਗ ਲੈਂਦਿਆਂ ਆਪਣੀ ਪ੍ਰਤਿਭਾ, ਦ੍ਰਿੜ੍ਹ ਇਰਾਦੇ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 13-10-2026
ਬੰਗਾ, 12 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮੁਕੰਦਪੁਰ ਜ਼ੋਨ ਵਲੋਂ ਕਰਵਾਈ ਜ਼ੋਨਲ ਪੱਧਰੀ ਐਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਸੱਤ ਵਿਦਿਆਰਥੀਆਂ ਨੇ ਵੱਖ-ਵੱਖ ਅਥਲੈਟਿਕ ਖੇਡਾਂ ਵਿਚ ਭਾਗ ਲੈਂਦਿਆਂ ਆਪਣੀ ਪ੍ਰਤਿਭਾ, ਦ੍ਰਿੜ੍ਹ ਇਰਾਦੇ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਚੋਂ ਚਾਰ ਵਿਦਿਆਰਥੀਆਂ ਨੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮਾਣਮੱਤੇ ਜੇਤੂਆਂ ਵਿਚ ਨੌਵੀਂ ਜਮਾਤ ਦੇ ਮਨਰਾਜ ਸਿੰਘ ਗੋਸਲ ਨੇ ਜੈਵਲਿਨ ਥ੍ਰੋਅ (ਨੇਜ਼ਾ ਸੁੱਟਣ), ਅੱਠਵੀਂ ਜਮਾਤ ਦੇ ਏਕਮ ਸਿੰਘ ਨੇ ਸ਼ਾਟਪੁੱਟ (ਗੋਲਾ ਸੁੱਟਣ), ਅੱਠਵੀਂ ਜਮਾਤ ਦੇ ਸਹਿਜਪ੍ਰੀਤ ਸਿੰਘ ਨੇ ਡਿਸਕਸ ਥ੍ਰੋਅ (ਚੱਕਾ ਸੁੱਟਣ) ਤੇ ਸੱਤਵੀਂ ਜਮਾਤ ਦੇ ਸਮਰ ਕੌਸ਼ਲ ਨੇ 100 ਮੀਟਰ ਦੌੜ ਵਿਚ ਚਾਂਦੀ ਦੇ ਤਗਮੇ ਹਾਸਿਲ ਕੀਤੇ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਨੀਨਾ ਭਾਰਦਵਾਜ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਲਗਨ, ਸਮਰਪਣ ਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਸਕੂਲ ਵਲੋਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਮਹਿਤਪੁਰ ਉਲੱਦਣੀ ਵਿਖੇ ਨੌਵਾਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਸ਼ਵ ਗਠੀਆ ਦਿਵਸ ਮੌਕੇ ਜੋੜਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।