ਮਹਿਤਪੁਰ ਉਲੱਦਣੀ ਵਿਖੇ ਨੌਵਾਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਬਲਾਚੌਰ, 12 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਚਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦਾ ਨੌਵਾਂ ਸਮਾਗਮ ਗੁ: ਕਰਤਾਰਗੜ੍ਹ ਮਹਿਤਪੁਰ ਉਲੱਦਣੀ ਵਿਖੇ ਸ਼ਰਧਾ ਭਾਵਨਾ ਨਾਲ ਸੰਪੂਰਨ ਹੋਇਆ। ਰੋਜ਼ਾਨਾ ਦੀ ਤਰ੍ਹਾਂ ਸਮਾਗਮ ਦੀ ਆਰੰਭਤਾ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ ਅਤੇ ਉਸ ਉਪਰੰਤ ਹਰਪ੍ਰੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਕਰਤਾਰਗੜ੍ਹ ਵਲੋਂ ਗੁਰਬਾਣੀ ਕੀਰਤਨ ਕੀਤਾ।
ਸ
ਸਮਾਗਮ ਦੌਰਾਨ ਕੀਰਤਨ ਕਰਦੇ ਕੀਰਤਨੀ ਜਥੇ ਨਾਲ ਸੰਤੋਖ ਸਿੰਘ ਸ਼ਿਵਾਲਿਕ ਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ। ਤਸਵੀਰ : ਨਰੇਸ਼ ਧੌਲ
13-10-2026
ਬਲਾਚੌਰ, 12 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਚਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦਾ ਨੌਵਾਂ ਸਮਾਗਮ ਗੁ: ਕਰਤਾਰਗੜ੍ਹ ਮਹਿਤਪੁਰ ਉਲੱਦਣੀ ਵਿਖੇ ਸ਼ਰਧਾ ਭਾਵਨਾ ਨਾਲ ਸੰਪੂਰਨ ਹੋਇਆ। ਰੋਜ਼ਾਨਾ ਦੀ ਤਰ੍ਹਾਂ ਸਮਾਗਮ ਦੀ ਆਰੰਭਤਾ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ ਅਤੇ ਉਸ ਉਪਰੰਤ ਹਰਪ੍ਰੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਕਰਤਾਰਗੜ੍ਹ ਵਲੋਂ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਤੋਂ ਬਾਅਦ ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਭਾਈ ਉਂਕਾਰ ਸਿੰਘ ਵਲੋਂ ਕੀਰਤਨ ਕੀਤਾ, ਜਿਸ ਦਾ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਕੀਰਤਨ ਦੀ ਸਮਾਪਤੀ ਤੋਂ ਬਾਅਦ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਅਤੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਗੁਰਮਤਿ ਵਿਚਾਰਾਂ ਤੇ ਗੁਰਇਤਿਹਾਸ ਦੀ ਸਾਂਝ ਪਾਈ ਗਈ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁ: ਕਰਤਾਰਗੜ੍ਹ ਦੇ ਮੁਖੀ ਸੰਤ ਬਾਬਾ ਅਮਰੀਕ ਸਿੰਘ ਵਲੋਂ ਕੀਤੀ ਗਈ ਤੇ ਉਨ੍ਹਾਂ ਨੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਸੁਸਾਇਟੀ ਤੇ ਸੰਤ ਉਂਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸ ਟ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਵੀ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਸਮਾਗਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਭਾਈ ਸੁਖਵਿੰਦਰ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਦਿਲਬਾਗ ਸਿੰਘ ਰਾਹੋਂ, ਭਗਵੰਤ ਸਿੰਘ ਰੁੜਕੀ, ਨੰਬਰਦਾਰ ਸਵਰਨ ਸਿੰਘ ਕਾਹਮਾ, ਪਰਮਜੀਤ ਸਿੰਘ ਮੂਸਾਪੁਰ, ਟਰੱਸਟ ਮੈਂਬਰ ਸੰਤੋਖ ਸਿੰਘ ਸ਼ਿਵਾਲਿਕ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਸ਼ਹੀਦ ਭਗਤ ਸਿੰਘ ਨਗਰ, ਸੁਰਿੰਦਰ ਸਿੰਘ ਸੋਇਤਾ, ਸੁਰਜੀਤ ਸਿੰਘ ਮਹਿਤਪੁਰੀ, ਮਹਿੰਦਰ ਪਾਲ ਸਿੰਘ ਜਲਵਾਹਾ, ਕੈਪਟਨ ਸਤਨਾਮ ਸਿੰਘ ਦੁਪਾਲਪੁਰ, ਹਰਦੀਪ ਸਿੰਘ ਸਰਪੰਚ ਗੜ੍ਹਪਧਾਣਾ, ਜਥੇਦਾਰ ਧਿਆਨ ਸਿੰਘ ਸੋਨਾ, ਸੁਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਮੁੱਖ ਸੇਵਾਦਾਰ ਦੀਦਾਰ ਸਿੰਘ ਗਹੂੰਣ, ਤਰਲੋਕ ਸਿੰਘ ਸੇਠੀ, ਪਰਮਿੰਦਰ ਸਿੰਘ ਕੰਵਲ, ਜਗਦੀਪ ਸਿੰਘ ਕੈਸ਼ੀਅਰ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਰਮਣੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਬਲਦੇਵ ਸਿੰਘ, ਅਮਰੀਕ ਸਿੰਘ ਸੇਠੀ, ਬਾਬਾ ਗਿਆਨ ਸਿੰਘ, ਬਖਸ਼ੀਸ਼ ਸਿੰਘ ਸੈਣੀ, ਗੁਰਪਾਲ ਸਿੰਘ, ਰਾਮਪਾਲ ਰਾਏ, ਦਲਜੀਤ ਸਿੰਘ ਬਡਵਾਲ ਤੇ ਸ਼ਖ਼ਸੀਅਤਾਂ ਵੀ ਹਾਜ਼ਰ ਸਨ।