15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਸੰਬੰਧੀ ਸਮਾਗਮ 22 ਨੂੰ

ਨਵਾਂਸ਼ਹਿਰ, 14 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸਬੰਧ ਵਿੱਚ ਸਮਾਗਮ ਕੁੱਝ ਕਾਰਨਾਂ ਕਰਕੇ 23 ਦੀ ਬਜਾਏ ਹੁਣ 22 ਅਕਤੂਬਰ ਦਿਨ ਵੀਰਵਾਰ ਨੂੰ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਐਸ.

ਅਜੀਤ ਡੈਸਕ 15-10-2026
ਨਵਾਂਸ਼ਹਿਰ, 14 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸਬੰਧ ਵਿੱਚ ਸਮਾਗਮ ਕੁੱਝ ਕਾਰਨਾਂ ਕਰਕੇ 23 ਦੀ ਬਜਾਏ ਹੁਣ 22 ਅਕਤੂਬਰ ਦਿਨ ਵੀਰਵਾਰ ਨੂੰ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਐਸ.ਕੇ ਪੁਰੀ ਨੇ ਦੱਸਿਆ ਕਿ ਇਹ ਸਮਾਗਮ ਪਹਿਲਾਂ ਦੱਸੇ ਅਨੁਸਾਰ ਬਾਈ ਜੀ ਦੀ ਕੁਟੀਆ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਸਵੇਰੇ 10:30 ਵਜੇ ਤੋਂ ਸ਼ੁਰੂ ਹੋ ਜਾਵੇਗਾ। ਸਮਾਗਮ ਵਿਚ ਡਿਪਟੀ ਕਮਿਸ਼ਨਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਿਹਤ, ਪੁਲਿਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਉੱਚ ਅਧਿਕਾਰੀ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਣਗੇ। ਹਾਜ਼ਰ ਮਹਿਮਾਨਾਂ ਅਤੇ ਮੈਂਬਰਾਂ ਦੇ ਮਨੋਰੰਜਨ ਲਈ ਸਮਾਗਮ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਸਮਾਗਮ ਵਿੱਚ ਸਭ ਦੇ ਲਈ ਦੁਪਹਿਰ ਦੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਪ੍ਰਧਾਨ ਪੁਰੀ ਵਲੋਂ ਐਸੋਸੀਏਸ਼ਨ ਦੇ ਸਤਿਕਾਰਯੋਗ ਸਮੂਹ ਮੈਂਬਰਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਮਾਗਮ ਵਿੱਚ ਸਮੇਂ ਸਿਰ ਹਾਜ਼ਰ ਆਉਣ ਦੀ ਬੇਨਤੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਲਾਹਕਾਰ ਪ੍ਰੋਫੈਸਰ ਐਸ.ਕੇ ਬਰੂਟਾ, ਸੀਨੀਅਰ ਵਾਈਸ ਪ੍ਰਧਾਨ ਰਾਮਧੰਨ ਚੌਧਰੀ, ਵਾਈਸ ਪ੍ਰਧਾਨ ਲਲਿਤ ਓਹਰੀ, ਜਨਰਲ ਸਕੱਤਰ ਸੁਖਦੇਵ ਸ਼ਰਮਾ, ਸਕੱਤਰ ਹੁਸਨ ਲਾਲ ਬਾਲੀ, ਕੈਸ਼ੀਅਰ ਅਸ਼ੋਕ ਸ਼ਰਮਾ, ਪ੍ਰੈੱਸ ਸਕੱਤਰ ਪ੍ਰਸ਼ੋਤਮ ਬੈਂਸ, ਰਾਕੇਸ਼ ਜਿਓਤੀ ਅਤੇ ਮਨੋਹਰ ਲਾਲ ਆਹੂਜਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੱਕਰੀਆਂ ਨੂੰ ਬਚਾਉਣ ਲਈ ਚਲਾਈ ਪੀ.ਪੀ.ਆਰ. ਟੀਕਾਕਰਨ ਮੁਹਿੰਮ ਅਗਲੀ ਖ਼ਬਰ ਨਵੀਂ ਕੇ.ਸੀ.ਸੀ. ਪਾਲਿਸੀ ਕਿਸਾਨਾਂ ਲਈ ਮੁਸ਼ਕਲਾਂ ਦਾ ਕਾਰਨ ਬਣੇਗੀ -ਜਾਡਲੀ ਯੂਨੀਅਨ ਵਲੋਂ ਕੇ.ਸੀ.ਸੀ.ਪਾਲਸੀ ਦਾ ਬਾਈਕਾਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।