16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜਸਮੀਤ ਸਿੰਘ ਅਭੀ ਨਾਰੰਗ ਬਣੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਵਰਕਰਾਂ ਵਿਚ ਖੁਸ਼ੀ ਦੀ ਲਹਿਰ-ਗੁਰਪ੍ਰੀਤ ਗੁੱਜਰ ਰੈਲਮਾਜਰਾ

ਕਾਠਗੜ੍ਹ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਤੇ ਮਿਹਨਤੀ ਆਗੂ ਜਸਮੀਤ ਸਿੰਘ ਅਭੀ ਨਾਰੰਗ ਨੂੰ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਅਜੀਤ ਡੈਸਕ 16-10-2026
ਕਾਠਗੜ੍ਹ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਤੇ ਮਿਹਨਤੀ ਆਗੂ ਜਸਮੀਤ ਸਿੰਘ ਅਭੀ ਨਾਰੰਗ ਨੂੰ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਜਸਮੀਤ ਸਿੰਘ ਅਭੀ ਨਾਰੰਗ ਨੇ ਪਾਰਟੀ ਹਾਈਕਮਾਨ, ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਮਾਣ ਅਤੇ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਉਸ ’ਤੇ ਪੂਰਾ ਖਰਾ ਉਤਰਨ ਦੀ ਕੋਸ਼ਸ਼ਿ ਕਰਨਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਜਸਮੀਤ ਸਿੰਘ ਅਭੀ ਨਾਰੰਗ ਨੂੰ ਮੁਬਾਰਕਬਾਦ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਅਭੀ ਨਾਰੰਗ ਇੱਕ ਮਿਹਨਤੀ, ਇਮਾਨਦਾਰ ਤੇ ਜੁਝਾਰੂ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਨਾ ਸਿਰਫ ਵਪਾਰ ਵਿੰਗ ਸਗੋਂ ਪੂਰੀ ਪਾਰਟੀ ਨੂੰ ਜ਼ਿਲ੍ਹੇ ਵਿਚ ਮਜਬੂਰੀ ਮਿਲੇਗੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ ਭਲਕੇ-ਸਤਵਿੰਦਰ ਮੱਲ ਅਗਲੀ ਖ਼ਬਰ ਅਕਾਲੀ ਦਲ ਬਾਦਲ ਦੇ ਬੰਗਾ ਤੋਂ ਨਵ ਨਿਯੁਕਤ ਹਲਕਾ ਇੰਚਾਰਜ ਬਿੱਟੂ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।