17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਪ੍ਰੀਤ ਸਿੰਘ ਦੁਪਾਲਪੁਰ ਸ਼੍ਰੋਮਣੀ ਅਕਾਲੀ ਦਲ ਦੇ ਆਈ. ਟੀ. ਵਿੰਗ ਦੇ ਇੰਚਾਰਜ ਨਿਯੁਕਤ

ਉਸਮਾਨਪੁਰ, 16 ਅਕਤੂਬਰ (ਸੰਦੀਪ ਮਝੂਰ)-ਪਿੰਡ ਦੁਪਾਲਪੁਰ ਦੇ ਵਸਨੀਕ ਤੇ ਟਕਸਾਲੀ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਦੁਪਾਲਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇ ਬਦਲੇ ਆਈ. ਟੀ.

ਅਜੀਤ ਡੈਸਕ 17-10-2026
ਉਸਮਾਨਪੁਰ, 16 ਅਕਤੂਬਰ (ਸੰਦੀਪ ਮਝੂਰ)-ਪਿੰਡ ਦੁਪਾਲਪੁਰ ਦੇ ਵਸਨੀਕ ਤੇ ਟਕਸਾਲੀ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਦੁਪਾਲਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇ ਬਦਲੇ ਆਈ. ਟੀ. ਵਿੰਗ ਦਾ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸੰਬੰਧੀ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਜਥੇ. ਸੁਖਦੀਪ ਸਿੰਘ ਸ਼ੁਕਾਰ ਨੇ ਗੁਰਪ੍ਰੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਤੇ ਸੱਚੇ ਸਿਪਾਹੀ ਹਨ। ਪਾਰਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਦੇ ਬਦਲੇ ਅਹੁਦਾ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਆਪਣੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾਕਟਰ ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਜਥੇ. ਸੁਖਦੀਪ ਸਿੰਘ ਸ਼ੁਕਾਰ, ਦਿਨੇਸ਼ ਕੁਮਾਰ ਕਰੀਹਾ, ਸਚਿਨ ਕੁਮਾਰ ਰਾਜੂ, ਕਸ਼ਮੀਰ ਸਿੰਘ ਸਾਬਕਾ ਸੈਕਟਰੀ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਮਨੋਹਰ ਸਿੰਘ, ਜਥੇ ਅਮਰੀਕ ਸਿੰਘ ਸ਼ੇਖੂਪੁਰ, ਗੁਰਜੀਤ ਸਿੰਘ ਸ਼ਾਹਪੁਰ, ਰਾਮ ਲਾਲ ਸਿੰਘ, ਸੁਖਵਿੰਦਰ ਸਿੰਘ ਸੁੱਖਾ ਸਮੇਤ ਸਮੁੱਚੀ ਲੀਡਰਸ਼ਪਿ ਦਾ ਧੰਨਵਾਦ ਕੀਤਾ ਹੈ ।
ਪਿਛਲੀ ਖ਼ਬਰ ਕਾਰ ਦੇ ਪਿੱਛੇ ਵੱਜਿਆ ਮੋਟਰਸਾਈਕਲ ਚਾਲਕ ਜ਼ਖ਼ਮੀ ਅਗਲੀ ਖ਼ਬਰ ਕੀ ਕਹਿਣਾ ਹੈ ਡਾ. ਗੁਰਪ੍ਰੀਤ ਸਿੰਘ ਐਡਵਾਂਸ ਹੋਮੀਓ ਫਾਰਮੈਸੀ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।