17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਿਊ ਆਦਰਸ਼ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

ਸੜੋਆ, 16 ਅਕਤੂਬਰ (ਹਰਮੇਲ ਸਹੂੰਗੜਾ)-ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ 70ਵੀਆਂ ਪੰਜਾਬ ਸਕੂਲ ਖੇਡਾਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਲ 15 ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਵੱਖ-ਵੱਖ ਉਮਰ ਵਰਗਾਂ ਤੇ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 17-10-2026
ਸੜੋਆ, 16 ਅਕਤੂਬਰ (ਹਰਮੇਲ ਸਹੂੰਗੜਾ)-ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ 70ਵੀਆਂ ਪੰਜਾਬ ਸਕੂਲ ਖੇਡਾਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਲ 15 ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਵੱਖ-ਵੱਖ ਉਮਰ ਵਰਗਾਂ ਤੇ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿਚ ਸਕੂਲ ਦੇ ਵਿਦਿਆਰਥੀਆਂ ਨੇ 4*100 ਮੀਟਰ ਰੀਲੇਅ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸੇ ਵਰਗ ਵਿਚ 4*400 ਮੀਟਰ ਰੀਲੇਅ ਦੌੜ ਵਿਚ ਵੀ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਅੰਡਰ-19 ਵਰਗ ਵਿਚ ਸਾਕਸ਼ਰ ਕੁਮਾਰ ਨੇ ਸ਼ਾਟ ਪੁੱਟ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸੇ ਵਰਗ ਵਿਚ ਸਕੂਲ ਦੀ ਟੀਮ ਨੇ 4*400 ਮੀਟਰ ਰੀਲੇਅ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 800 ਮੀਟਰ ਦੌੜ ਵਿਚ ਇੰਦਰਵੀਰ ਸਿੰਘ ਨੇ ਤੀਜਾ ਸਥਾਨ ਤੇ 1500 ਮੀਟਰ ਦੌੜ ਵਿਚ ਹਰਮਨਪ੍ਰੀਤ ਨੇ ਦੂਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਪ੍ਰਿੰਸੀਪਲ ਮੈਡਮ ਗੀਤਿਕਾ ਚੰਦੇਲ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਕੁਲਵਿੰਦਰ ਕੌਰ, ਪ੍ਰਵੀਨ ਕੋਸ਼ਲ, ਯੋਗਿਤਾ ਸ਼ਰਮਾ, ਪਵਨ ਕੁਮਾਰ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਪੂਜਾ ਦੇਵੀ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਤੇ ਪੀ. ਟੀ. ਜੋਗਿੰਦਰ ਪਾਲ ਤੇ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਤਸਕਰ ਕਾਬੂ, 25 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਸਨ ਫਾਰਮਾ ਕੰਪਨੀ ਟੌਂਸਾ ਨਜ਼ਦੀਕ ਦੁੱਧ ਵਾਲਾ ਟੈਂਕਰ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।