17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਤਿਉਹਾਰਾਂ ਦੌਰਾਨ ਮਿਲਾਵਟਖੋਰਾਂ ’ਤੇ ਸ਼ਿਕੰਜਾ: ਫੂਡ ਸੇਫਟੀ ਟੀਮ ਨੇ ਮਠਿਆਈਆਂ ਦੇ ਸੈਂਪਲ ਭਰੇ

ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਮਿਸ਼ਨਰ (ਫੂਡ) ਸ਼੍ਰੀਮਤੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿਚ ਜਾਂਚ ਅਭਿਆਨ ਲਗਾਤਾਰ ਜਾਰੀ ਹੈ।

ਫੂਡ ਸੇਫਟੀ ਵਿਭਾਗ ਦੇ ਅਧਿਕਾਰੀ ਇਕ ਦੁਕਾਨ ’ਤੇ ਜਾਂਚ ਕਰਨ ਸਮੇਂ। 17-10-2026
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਮਿਸ਼ਨਰ (ਫੂਡ) ਸ਼੍ਰੀਮਤੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿਚ ਜਾਂਚ ਅਭਿਆਨ ਲਗਾਤਾਰ ਜਾਰੀ ਹੈ। ਸਹਾਇਕ ਕਮਿਸ਼ਨਰ ਫੂਡ ਸ੍ਰੀਮਤੀ ਹਰਪ੍ਰੀਤ ਕੌਰ, ਫੂਡ ਸੇਫਟੀ ਅਫਸਰ ਬਿਕਰਮਜੀਤ ਸਿੰਘ ਤੇ ਫੂਡ ਸੇਫਟੀ ਅਫਸਰ ਦਿਨੇਸ਼ ਜੋਤ ਸਿੰਘ ਵਾਲੀਆ ਦੀ ਟੀਮ ਨੇ ਪਿਛਲੇ ਦਿਨੀਂ ਔੜ, ਸਾਹਲੋਂ, ਰਸੂਲਪੁਰ, ਕਰਿਆਮ ਤੇ ਨਾਲ ਲੱਗਦੇ ਇਲਾਕਿਆਂ ਵਿਚ ਮਿਠਾਈਆਂ ਦੇ ਸੈਂਪਲ ਭਰੇ ਅਤੇ 10 ਕਿੱਲੋਗ੍ਰਾਮ ਖਰਾਬ ਪੇਠਾ ਮੌਕੇ ’ਤੇ ਹੀ ਨਸ਼ਟ ਕਰਵਾਇਆ। ਹਲਵਾਈਆਂ ਦੀਆਂ ਵਰਕਸ਼ਾਪਾਂ ਦੀ ਜਾਂਚ ਕਰਕੇ ਸਾਫ-ਸਫਾਈ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ, ਜਦਕਿ ਸਾਫ-ਸਫ਼ਾਈ ਨਾ ਰੱਖਣ ਵਾਲੇ ਇੱਕ ਢਾਬੇ ਦਾ ਮੌਕੇ ’ਤੇ ਚਲਾਨ ਕੀਤਾ। ਟੀਮ ਵਲੋਂ ਆਨਲਾਈਨ ਇੰਸਪੈਕਸ਼ਨਾਂ ਵੀ ਕੀਤੀਆਂ ਗਈਆਂ ਤੇ ਕਮੀਆਂ ਪਾਏ ਜਾਣ ’ਤੇ ਸੁਧਾਰ ਨੋਟਿਸ ਜਾਰੀ ਕੀਤੇ ਗਏ। ਇਸੇ ਤਰ੍ਹਾਂ ਬਲਾਚੌਰ ਅਤੇ ਸੜੋਆ ਖੇਤਰ ਵਿਚ ਹਲਵਾਈਆਂ ਦੀਆਂ ਦੁਕਾਨਾਂ ਤੇ ਵਰਕਸ਼ਾਪਾਂ ਦੀ ਜਾਂਚ ਕਰਕੇ ਸਾਫ-ਸਫਾਈ ਦੀ ਹਦਾਇਤ ਕੀਤੀ ਗਈ। ਇਥੇ ਖੋਆ ਬਰਫੀ, ਬੇਸਨ ਬਰਫੀ, ਮੈਸੂਰਪਾਕ, ਤਿੱਲ ਬੇਸਨ ਲੱਡੂ, ਬੂੰਦੀ ਲੱਡੂ, ਕਲਾਕੰਦ, ਗੁਲਾਬ ਜਾਮੁਨ ਅਤੇ ਰੋਸਟਰਡ ਬਰਫੀ ਸਮੇਤ ਕੁਲ 9 ਮਿਠਾਈਆਂ ਦੇ ਸੈਂਪਲ ਲਏ ਗਏ ਅਤੇ ਟਮਾਟਰ ਸੌਸ ਦਾ ਸੈਂਪਲ ਵੀ ਭਰਿਆ। ਮੋਰ ਰਿਟੇਲ ਪ੍ਰਾਈਵੇਟ ਲਿਮਟਿਡ, ਨਵਾਂਸ਼ਹਿਰ ਦੇ ਸਟੋਰ ਤੋਂ ਵੀ ਮਿਠਾਈਆਂ ਦੇ ਸੈਂਪਲ ਲਏ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਹਰਪ੍ਰੀਤ ਕੌਰ ਨੇ ਕਿਹਾ, ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਤਿਉਹਾਰਾਂ ਦੌਰਾਨ ਜਾਂਚ ਹੋਰ ਤੇਜ਼ ਕੀਤੀ ਜਾਵੇਗੀ। ਮਿਲਾਵਟਖੋਰੀ, ਬੇਹੀਆਂ ਮਿਠਾਈਆਂ ਵੇਚਣ ਜਾਂ ਸਾਫ-ਸਫਾਈ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮਿਠਾਈਆਂ ਸਿਰਫ਼ ਭਰੋਸੇਯੋਗ ਤੇ ਲਾਇਸੰਸਸ਼ੁਦਾ ਦੁਕਾਨਾਂ ਤੋਂ ਹੀ ਖਰੀਦੀਆਂ ਜਾਣ ਤੇ ਬਿੱਲ ਜ਼ਰੂਰ ਲਿਆ ਜਾਵੇ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਮਨਾਇਆ ਸਾਹਿਬ ਕਾਂਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ ਅਗਲੀ ਖ਼ਬਰ ਲਾਇਬ੍ਰੇਰੀਆਂ ਗਿਆਨ ਦਾ ਭੰਡਾਰ ਤੇ ਰੌਸ਼ਨੀਆਂ ਦਾ ਸਿਰਨਾਵਾਂ ਹੁੰਦੀਆਂ ਹਨ-ਰਵਿੰਦਰ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।