17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਨੇ ਲਸਾੜਾ ਵਿਖੇ ਕਰਾਇਆ ਮਹਾਨ ਗੁਰਮਤਿ ਸਮਾਗਮ

ਉੜਾਪੜ/ਲਸਾੜਾ, 16 ਅਕਤੂਬਰ (ਲਖਵੀਰ ਸਿੰਘ ਖੁਰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਦਸਵਾਂ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾਂ ਲਸਾੜਾ ਵਿਖੇ ਹੋਇਆ। ਸਮਾਗਮ ਦੀ ਆਰੰਭਤਾ ਸੋਦਰੁ ਰਹਿਰਾਸ ਜੀ ਦੇ ਪਾਠ ਨਾਲ ਹੋਈ ਉਪਰੰਤ ਹਜੂਰੀ ਰਾਗੀ ਗੁਰਦੁਆਰਾ ਸ਼ਹੀਦ ਸਿੰਘਾਂ ਭਾਈ ਹਰਮਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ।

ਅਜੀਤ ਡੈਸਕ 17-10-2026
ਉੜਾਪੜ/ਲਸਾੜਾ, 16 ਅਕਤੂਬਰ (ਲਖਵੀਰ ਸਿੰਘ ਖੁਰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਦਸਵਾਂ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾਂ ਲਸਾੜਾ ਵਿਖੇ ਹੋਇਆ। ਸਮਾਗਮ ਦੀ ਆਰੰਭਤਾ ਸੋਦਰੁ ਰਹਿਰਾਸ ਜੀ ਦੇ ਪਾਠ ਨਾਲ ਹੋਈ ਉਪਰੰਤ ਹਜੂਰੀ ਰਾਗੀ ਗੁਰਦੁਆਰਾ ਸ਼ਹੀਦ ਸਿੰਘਾਂ ਭਾਈ ਹਰਮਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ। ਉਨ੍ਹਾਂ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਮਨੋਹਰ ਕੀਰਤਨ ਦੀ ਵਰਖਾ ਕੀਤੀ। ਉਪਰੰਤ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਜੈਦੀਪ ਸਿੰਘ ਵਲੋਂ ਗੁਰਮਤਿ ਵਿਚਾਰਾਂ ਤੇ ਗੁਰ ਇਤਿਹਾਸ ਦੀ ਸਾਂਝ ਪਾਈ ਗਈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਦੇ ਨਾਲ-ਨਾਲ ਉਨ੍ਹਾਂ ਵਲੋਂ ਚਾਰ ਉਦਾਸੀਆਂ ਦੌਰਾਨ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਅਲੱਗ-ਅਲੱਗ ਘਟਨਾਵਾਂ ਦੌਰਾਨ ਦਿੱਤੇ ਗਏ ਸਾਥ ਦਾ ਵਿਸ਼ੇਸ਼ ਵਰਣਨ ਕੀਤਾ। ਸਮਾਗਮ ਵਿਚ ਨਵਾਂਸ਼ਹਿਰ, ਰਾਹੋਂ, ਮੂਸਾਪੁਰ, ਕਾਹਮਾ, ਕਰੀਹਾ, ਉੜਾਪੜ, ਚੱਕਦਾਨਾ, ਗੜ੍ਹਪਧਾਣਾ ਆਦਿ ਪਿੰਡਾਂ ਤੋਂ ਸੰਗਤਾਂ ਬੱਸਾਂ ਤੇ ਆਪਣੇ ਸਾਧਨਾਂ ਰਾਹੀਂ ਪਹੁੰਚੀਆਂ ਸਨ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਹਜੂਰੀ ਰਾਗੀ ਜਥੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਸਨਮਾਨ ਕੀਤਾ। ਮੁੱਖ ਸੇਵਾਦਾਰ ਸੁਰਜੀਤ ਸਿੰਘ ਵਲੋਂ ਜਿਥੇ ਸੰਗਤਾਂ ਨੂੰ ਹਰ ਸਮਾਗਮ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਉਥੇ ਹੀ 14 ਨਵੰਬਰ ਤੋਂ 16 ਨਵੰਬਰ ਤੱਕ ਨਵਾਂਸ਼ਹਿਰ ਵਿਖੇ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਵਿਚ ਵੀ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ। ਸਮਾਗਮ ਦਾ ਮੰਚ ਸੰਚਾਲਨ ਕੁਲਵਿੰਦਰ ਸਿੰਘ ਸੁਧਾਮਾਜਰਾ ਵਲੋਂ ਕੀਤਾ। ਸਮਾਗਮ ਵਿਚ ਸਤਨਾਮ ਸਿੰਘ ਪਾਬਲਾ, ਰਵਿੰਦਰ ਸਿੰਘ ਸੇਵਾ ਮੁਕਤ ਆਈ. ਟੀ. ਓ., ਪਿਆਰਾ ਸਿੰਘ, ਅਮਰੀਕ ਸਿੰਘ, ਬਲਬੀਰ ਸਿੰਘ, ਸੁਖਦੇਵ ਸਿੰਘ, ਸੁਖਵੀਰ ਸਿੰਘ, ਦਵਿੰਦਰ ਸਿੰਘ, ਊਧਮ ਸਿੰਘ ਗੋਬਿੰਦਪੁਰ, ਸੁਖਵਿੰਦਰ ਸਿੰਘ ਗੋਬਿੰਦਪੁਰ, ਨੰਬਰਦਾਰ ਸਵਰਣ ਸਿੰਘ ਕਾਹਮਾ, ਪਰਮਜੀਤ ਸਿੰਘ ਮੂਸਾਪੁਰ, ਸਤਵੀਰ ਸਿੰਘ ਗੋਨੀ, ਅਵਤਾਰ ਸਿੰਘ, ਹਰਦੀਪ ਸਿੰਘ ਸਰਪੰਚ ਗੜਪਧਾਣਾ ਤੋਂ ਇਲਾਵਾ ਸੁਸਾਇਟੀ ਦੇ ਸਰਪ੍ਰਸਤ ਉਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਦੀਪ ਸਿੰਘ, ਪਰਮਿੰਦਰ ਸਿੰਘ ਸਕੱਤਰ, ਡਾ. ਭਗਵਾਨ ਸਿੰਘ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਰਮਨੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਮਨਮੋਹਣ ਸਿੰਘ, ਗੁਰਪਾਲ ਸਿੰਘ, ਅਮਰੀਕ ਸਿੰਘ ਸੇਠੀ , ਦਲਜੀਤ ਸਿੰਘ ਬਡਵਾਲ, ਨਵਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਾਨੀਆ ਵਿਖੇ ਰਾਸ਼ਟਰੀ ਮਹਿਲਾ ਕਿਸਾਨ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਦੇ ਅਥਲੀਟਾਂ ਨੇ 20 ਤਗਮੇ ਜਿੱਤ ਕੇ ਗੱਡੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।