ਮਾਤਾ ਨੈਣਾ ਦੇਵੀ ਮੰਦਰ ਵਿਖੇ ਨਵਰਾਤਰਿਆਂ ਮੌਕੇ ਸ੍ਰੀ ਰਾਮਾਇਣ ਜੀ ਦੇ ਪਾਠ ਦੀ ਲੜੀ ਆਰੰਭ
ਔੜ, 17 ਅਕਤੂਬਰ (ਗੁਰਨਾਮ ਸਿੰਘ ਸੈਣੀ)-ਮਾਤਾ ਨੈਣਾ ਦੇਵੀ ਮੰਦਰ ਔੜ ਵਿਖੇ ਨਵਰਾਤਰਿਆਂ ਦੇ ਪਵਿੱਤਰ ਮੌਕੇ ਪਹਿਲੇ ਨਵਰਾਤਰੇ ਤੋਂ ਸ੍ਰੀ ਰਾਮਾਇਣ ਜੀ ਦੇ ਪਾਠ ਦੀ ਲੜੀ ਸ਼ਰਧਾ ਨਾਲ ਆਰੰਭ ਕੀਤੀ ਗਈ। ਇਸ ਮੌਕੇ ਮੰਦਰ ਵਿਖੇ ਸ੍ਰੀ ਰਾਮ ਦਰਬਾਰ ਨੂੰ ਰੰਗ-ਬਿਰੰਗੇ ਫੁੱਲਾਂ ਤੇ ਮਨਮੋਹਕ ਲਾਈਟਾਂ ਨਾਲ ਸਜਾਇਆ ਗਿਆ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।
ਔੜ, 17 ਅਕਤੂਬਰ (ਗੁਰਨਾਮ ਸਿੰਘ ਸੈਣੀ)-ਮਾਤਾ ਨੈਣਾ ਦੇਵੀ ਮੰਦਰ ਔੜ ਵਿਖੇ ਨਵਰਾਤਰਿਆਂ ਦੇ ਪਵਿੱਤਰ ਮੌਕੇ ਪਹਿਲੇ ਨਵਰਾਤਰੇ ਤੋਂ ਸ੍ਰੀ ਰਾਮਾਇਣ ਜੀ ਦੇ ਪਾਠ ਦੀ ਲੜੀ ਸ਼ਰਧਾ ਨਾਲ ਆਰੰਭ ਕੀਤੀ ਗਈ। ਇਸ ਮੌਕੇ ਮੰਦਰ ਵਿਖੇ ਸ੍ਰੀ ਰਾਮ ਦਰਬਾਰ ਨੂੰ ਰੰਗ-ਬਿਰੰਗੇ ਫੁੱਲਾਂ ਤੇ ਮਨਮੋਹਕ ਲਾਈਟਾਂ ਨਾਲ ਸਜਾਇਆ ਗਿਆ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਸੰਬੰਧੀ ਮਹਿਲਾ ਸੰਕੀਰਤਨ ਮੰਡਲ ਦੀ ਧਰਮ ਪ੍ਰਚਾਰ ਸਕੱਤਰ ਰਮਾ ਭਾਰਤੀ ਤੇ ਅਨੀਤਾ ਭੱਲਾ ਨੇ ਦੱਸਿਆ ਕਿ ਮੰਡਲ ਵਲੋਂ ਨਵਰਾਤਰਿਆਂ ਦੌਰਾਨ ਹਰ ਰੋਜ਼ ਸ੍ਰੀ ਰਾਮਾਇਣ ਜੀ ਦੇ ਪਾਠ ਕੀਤੇ ਜਾ ਰਹੇ ਹਨ। ਪਾਠਾਂ ਦੀ ਇਹ ਲੜੀ ਨੌਵੇਂ ਨਵਰਾਤਰੇ ਤੱਕ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਦਾ ਉਦੇਸ਼ ਸੰਗਤਾਂ ਨੂੰ ਪ੍ਰਭੂ ਭਗਤੀ ਨਾਲ ਜੋੜਨਾ ਤੇ ਧਾਰਮਿਕ ਆਸਥਾ ’ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨੌਵੇਂ ਨਵਰਾਤਰੇ ਵਾਲੇ ਦਿਨ ਸ੍ਰੀ ਰਾਮਾਇਣ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਸੰਗਤਾਂ ਨੂੰ ਫਲਾਂ ਦਾ ਪ੍ਰਸ਼ਾਦ ਵੰਡਿਆ ਜਾਵੇਗਾ ਤੇ ਚਾਹ-ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਮਹਿਲਾ ਸੰਕੀਰਤਨ ਮੰਡਲ ਦੇ ਅਹੁਦੇਦਾਰਾਂ ਨੇ ਸਮੂਹ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭੋਗ ਸਮਾਗਮ ਮੌਕੇ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ, ਸ੍ਰੀ ਰਾਮਾਇਣ ਦੇ ਪਾਠ ਸਰਵਣ ਕਰਨ ਤੇ ਪ੍ਰਭੂ ਸ੍ਰੀ ਰਾਮ ਚੰਦਰ ਦਾ ਆਸ਼ੀਰਵਾਦ ਪ੍ਰਾਪਤ ਕਰਨ।