20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਿਰਧ ਆਸ਼ਰਮ ਫੱਤੂਆਣਾ ਭਰੋਮਜਾਰਾ ਵਿਖੇ ਜੋੜ ਮੇਲਾ ਮਨਾਇਆ

ਬੰਗਾ, 19 ਅਕਤੂਬਰ (ਧਰਮਵੀਰ ਪਾਲ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਬਿਰਧ ਆਸ਼ਰਮ ਫੱਤੂਆਣਾ ਸਾਹਿਬ ਭਰੋਮਜਾਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਭਰੋਮਜਾਰਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਪਹਿਲੇ ਦਿਨ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਤੇ ਪੰਜ ਪਿਆਰਿਆਂ ਦੀ ਹਾਜਰੀ ਵਿਚ ਨਗਰ ਕੀਰਤਨ ਫੱਤੂਆਣਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿਚ ਪਰਿਕਰਮਾ ਕਰਦੇ ਹੋਏ ਵਾਪਸ ਬਿਰਧ ਆਸ਼ਰਮ ਵਿਖੇ ਸਮਾਪਤ ਹੋਇਆ, ਜਿਸ ਵਿਚ ਵੱਖ-ਵੱਖ ਰਾਗੀ, ਢਾਡੀ ਅਤੇ ਪੰਜਾਬੀ ਲੋਕ ਕਲਾਕਾਰਾਂ ਨੇ ਧਾਰਮਿਕ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 20-10-2026
ਬੰਗਾ, 19 ਅਕਤੂਬਰ (ਧਰਮਵੀਰ ਪਾਲ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਬਿਰਧ ਆਸ਼ਰਮ ਫੱਤੂਆਣਾ ਸਾਹਿਬ ਭਰੋਮਜਾਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਭਰੋਮਜਾਰਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਪਹਿਲੇ ਦਿਨ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਤੇ ਪੰਜ ਪਿਆਰਿਆਂ ਦੀ ਹਾਜਰੀ ਵਿਚ ਨਗਰ ਕੀਰਤਨ ਫੱਤੂਆਣਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿਚ ਪਰਿਕਰਮਾ ਕਰਦੇ ਹੋਏ ਵਾਪਸ ਬਿਰਧ ਆਸ਼ਰਮ ਵਿਖੇ ਸਮਾਪਤ ਹੋਇਆ, ਜਿਸ ਵਿਚ ਵੱਖ-ਵੱਖ ਰਾਗੀ, ਢਾਡੀ ਅਤੇ ਪੰਜਾਬੀ ਲੋਕ ਕਲਾਕਾਰਾਂ ਨੇ ਧਾਰਮਿਕ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਭ ਤੋਂ ਪਹਿਲਾਂ ਢਾਡੀ ਅੰਮ੍ਰਿਤਪਾਲ ਸਿੰਘ ਖਾਲਸਾ ਵਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਜਾਬੀ ਲੋਕ ਗਾਇਕ ਰੇਸ਼ਮ ਸਿੰਘ ਰੇਸ਼ਮ ਨੇ ਸਟੇਜ ਨੂੰ ਸੰਭਾਲਿਆ ਉਹਨਾਂ ਨੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਗੀਤਾਂ ਨਾਲ ਆਪਣੀ ਬੁਲੰਦ ਆਵਾਜ਼ ਦਾ ਅਹਿਸਾਸ ਕਰਵਾਇਆ। ਇਸ ਮੌਕੇ ਮੁੱਖ ਪ੍ਰਬੰਧਕ ਜਥੇਦਾਰ ਬਲਵੰਤ ਸਿੰਘ, ਪ੍ਰਧਾਨ ਦਰਬਜੀਤ ਸਿੰਘ ਪੂੰਨੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਰਾਮ ਸਿੰਘ ਸਾਬਕਾ ਸਰਪੰਚ, ਪੰਚ ਸੋਨੂੰ ਭਰੋਮਜਾਰਾ, ਮਾਸਟਰ ਭੁਪਿੰਦਰ ਸਿੰਘ, ਚਰਨ ਸਿੰਘ ਗਿੱਲ ਯੂ.ਐਸ.ਏ, ਰਾਮ ਲਭਾਇਆ, ਸਰਵਣ ਰਾਮ, ਮਿਊਜ਼ਿਕ ਡਾਇਰੈਕਟਰ ਰਜੇਸ਼ ਕਲਸੀ, ਜਗਤਾਰ ਸਿੰਘ, ਤਰਸੇਮ ਲਾਲ, ਸ਼ਿੰਦਰਪਾਲ, ਫਤਿਹ ਸਿੰਘ ਭਰੋਮਜ਼ਾਰਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਮਿਆਰ ਬਿਊਰੋ ਨੇ ਵਿਦਿਆਰਥੀਆਂ ਨੂੰ ਵਸਤੂਆਂ ਦੀ ਗੁਣਵੱਤਾ ਤੇ ਮਿਆਰਾਂ ਬਾਰੇ ਸਮਝਾਇਆ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।