ਲਾਲੋ ਮਜਾਰਾ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ
ਔੜ/ਝਿੰਗੜਾਂ, 19 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਸੰਤ ਬਾਪੂ ਇੰਦਰ ਸਿੰਘ ਤਪ ਅਸਥਾਨ ਬਾਉੜੀ ਸਾਹਿਬ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਪਿੰਡ ਲਾਲੋ ਮਜਾਰਾ ਪੁੱਜਣ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ। ਉਥੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਲਾਲੋ ਮਜਾਰਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸੰਗਤਾਂ ਵਾਸਤੇ ਦੁੱਧ ਦਾ ਲੰਗਰ ਲਗਾਇਆ।
ਅਜੀਤ ਡੈਸਕ
20-10-2026