ਪਿੰਡ ਗੋਲੂਮਾਜਰਾ ਵਿਖੇ ਬਾਬਾ ਸਰਵਣ ਦਾਸ ਮਹਾਰਾਜ ਸਪੋਰਟਸ ਕਲੱਬ ਨੇ ਕਰਵਾਇਆ ਕ੍ਰਿਕਟ ਟੂਰਨਾਮੈਂਟ
ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਗੋਲੂਮਾਜਰਾ ਵਿਖੇ ਬਾਬਾ ਸਰਵਣ ਦਾਸ ਮਹਾਰਾਜ ਸਪੋਰਟਸ ਕਲੱਬ ਵਲੋਂ ਬਾਬਾ ਸਰਵਣ ਦਾਸ ਮਹਾਰਾਜ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਸ਼ਰਧਾ ਨਾਲ ਕਰਵਾਇਆ। ਟੂਰਨਾਮੈਂਟ ਵਿਚ ਇਲਾਕੇ ਭਰ ਦੀਆਂ ਨਾਮੀ ਕ੍ਰਿਕਟ ਟੀਮਾਂ ਨੇ ਭਾਗ ਲਿਆ ਅਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ।
ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਗੋਲੂਮਾਜਰਾ ਵਿਖੇ ਬਾਬਾ ਸਰਵਣ ਦਾਸ ਮਹਾਰਾਜ ਸਪੋਰਟਸ ਕਲੱਬ ਵਲੋਂ ਬਾਬਾ ਸਰਵਣ ਦਾਸ ਮਹਾਰਾਜ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਸ਼ਰਧਾ ਨਾਲ ਕਰਵਾਇਆ। ਟੂਰਨਾਮੈਂਟ ਵਿਚ ਇਲਾਕੇ ਭਰ ਦੀਆਂ ਨਾਮੀ ਕ੍ਰਿਕਟ ਟੀਮਾਂ ਨੇ ਭਾਗ ਲਿਆ ਅਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਬਲਾਚੌਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਸੰਜੀਵ ਚੌਧਰੀ ਚੇਚੀ, ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਵਿੱਕੀ ਚੌਧਰੀ, ਚੇਅਰਮੈਨ ਮਾਰਕੀਟ ਕਮੇਟੀ ਸੇਠੀ ਉਧਨੋਵਾਲ ਅਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਕੋਹਲੀ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਗਈ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਖੇਡ ਮੈਦਾਨ ਵਿਚ ਨੌਜਵਾਨਾਂ ਦਾ ਜੋਸ਼ ਤੇ ਜਜ਼ਬਾ ਦੇਖ ਕੇ ਮਨ ਨੂੰ ਬਹੁਤ ਖੁਸ਼ੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜਦੋਂ ਨੌਜਵਾਨ ਪੀੜ੍ਹੀ ਨਸ਼ਿਆਂ ਵੱਲ ਜਾ ਰਹੀ ਹੈ, ਉਸ ਸਮੇਂ ਅਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਰਿਹਾ ਹੈ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਪਿੰਡ ਦੇ ਨੌਜਵਾਨਾਂ ਵਲੋਂ ਟੂਰਨਾਮੈਂਟ ਦੇ ਪ੍ਰਬੰਧ ਬਹੁਤ ਹੀ ਵਧੀਆ ਤਰੀਕੇ ਨਾਲ ਕੀਤੇ ਗਏ ਸਨ। ਅੰਤ ਵਿਚ ਜੇਤੂ ਟੀਮਾਂ ਨੂੰ ਟਰਾਫ਼ੀਆਂ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ।