ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ
ਔੜ/ਝਿੰਗੜਾਂ, 20 ਅਕਤੂਬਰ (ਕੁਲਦੀਪ ਸਿੰਘ ਝਿੰਗੜ) - ਬਿਸਤ ਦੁਆਬ ਨਹਿਰ ਨੇੜੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸੰਗਤਾਂ ਵਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਜਾਪ ਕੀਤੇ ਗਏ।
ਅਜੀਤ ਡੈਸਕ
21-10-2026