22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਰਾਜ ਖੇਡਾਂ ’ਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ਰਹੀ ਝੰਡੀ

ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)-70ਵੀਆਂ ਪੰਜਾਬ ਰਾਜ ਖੇਡਾਂ ਵਿਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ਝੰਡੀ ਰਹੀ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਸ.

ਅਜੀਤ ਡੈਸਕ 22-10-2026
ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)-70ਵੀਆਂ ਪੰਜਾਬ ਰਾਜ ਖੇਡਾਂ ਵਿਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ਝੰਡੀ ਰਹੀ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਹੋਇਆ ਸੀ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ +2 ਕਾਮਰਸ ਦੇ ਵਿਦਿਆਰਥੀ ਯੋਗੇਸ਼ ਕੁਮਾਰ ਪੁੱਤਰ ਪਰਮਜੀਤ ਰਾਮ ਵਾਸੀ ਪਿੰਡ ਢੱਕ ਮਜਾਰਾ ਨੇ ਰੈਸਲਿੰਗ (ਗਰੀਕੋ ਰੋਮਨ) ਭਾਰ 63 ਕਿੱਲੋਗ੍ਰਾਮ ਵਿਚ ਕਾਂਸੀ ਤਗਮਾ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਵੱਲ੍ਹੋਂ ਮਾਪੇ ਤੇ ਕੋਚ ਤਜਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਹੋਰ ਵੀ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ। ਇਸ ਸਮੇਂ ਵਿਦਿਆਰਥੀ ਅਤੇ ਸਮੂਹ ਸਟਾਫ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡੀ.ਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਨਿਰਵਿਘਨ ਜਾਰੀ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।