ਤਾਜਪੁਰ ਵਿਖੇ ਲਗਾਇਆ ਮੁਫ਼ਤ ਬਲੱਡ ਟੈਸਟ ਕੈਂਪ
ਰਾਹੋਂ, 21 ਅਕਤੂਬਰ (ਉਂਕਾਰ ਸਿੰਘ ਰਾਠੋਰ)-ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤਾਜਪੁਰ ਵਿਖੇ ਨਾਜ ਲੈਬੋਰਟਰੀ ਵੱਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਬਲੱਡ ਟੈਸਟ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਤਕਰੀਬਨ 92 ਲੋੜਵੰਦ ਸੰਗਤਾਂ ਦੇ ਖੂਨ ਦੇ ਨਮੂਨੇ ਲਏ ਗਏ ਅਤੇ ਉਨ੍ਹਾਂ ਨੂੰ ਮੁਫ਼ਤ ਜਾਂਚ ਦੀ ਸਹੂਲਤ ਪ੍ਰਦਾਨ ਕੀਤੀ ਗਈ।
ਰਾਹੋਂ, 21 ਅਕਤੂਬਰ (ਉਂਕਾਰ ਸਿੰਘ ਰਾਠੋਰ)-ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤਾਜਪੁਰ ਵਿਖੇ ਨਾਜ ਲੈਬੋਰਟਰੀ ਵੱਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਬਲੱਡ ਟੈਸਟ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਤਕਰੀਬਨ 92 ਲੋੜਵੰਦ ਸੰਗਤਾਂ ਦੇ ਖੂਨ ਦੇ ਨਮੂਨੇ ਲਏ ਗਏ ਅਤੇ ਉਨ੍ਹਾਂ ਨੂੰ ਮੁਫ਼ਤ ਜਾਂਚ ਦੀ ਸਹੂਲਤ ਪ੍ਰਦਾਨ ਕੀਤੀ ਗਈ। ਧਾਰਮਿਕ ਸ਼ਰਧਾ ਨੂੰ ਲੋਕ ਸੇਵਾ ਅਤੇ ਮਨੁੱਖਤਾ ਦੀ ਭਲਾਈ ਨਾਲ ਜੋੜਨ ਦੇ ਉਦੇਸ਼ ਨਾਲ ਲਗਾਏ ਗਏ ਇਸ ਕੈਂਪ ਵਿੱਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਤਾਜਪੁਰ ਦੀ ਸਰਪੰਚ ਬੀਬੀ ਪਰਮਜੀਤ ਕੌਰ, ਡਾ. ਲਾਲ ਚੰਦ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਨਗਰ ਕੌਂਸਲ ਰਾਹ ੋਂ ਦੇ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੋਬੀ, ਪਾਲ ਸਿੰਘ ਜੁਲਾਹ ਮਾਜਰਾ, ਜਥੇਦਾਰ ਗੁਰਭੇਜ ਸਿੰਘ ਜੁਲਾਹ ਮਾਜਰਾ, ਡਾ. ਬਲਵਿੰਦਰ ਸਿੰਘ ਖੋਜਾਂ, ਸੰਤੋਖ ਸਿੰਘ ਭਾਰਟਾ, ਕੇਵਲ ਸਿੰਘ ਸਾਬਕਾ ਸਰਪੰਚ ਕਾਹਲੋਂ, ਕੁਲਵਿੰਦਰ ਸਿੰਘ, ਮੁਕੇਸ਼ ਚੋਪੜਾ ਬੋਬੀ ਅਤੇ ਬਲਜਿੰਦਰ ਸਿੰਘ ਕਾਹਲੋਂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ, ਜਿਸ ਨਾਲ ਸਿਹਤ ਸੇਵਾ ਦੇ ਨਾਲ-ਨਾਲ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ ਗਿਆ। ਸਰਪੰਚ ਬੀਬੀ ਪਰਮਜੀਤ ਕੌਰ ਅਤੇ ਡਾ. ਲਾਲ ਚੰਦ ਨੇ ਕੈਂਪ ਵਿੱਚ ਪਹੁੰਚੀਆਂ ਸੰਗਤਾਂ ਅਤੇ ਸਹਿਯੋਗ ਦੇਣ ਵਾਲੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਸਮੇਂ ਦੀ ਅਹਿਮ ਲੋੜ ਹੈ।