22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੰਤ ਬਾਬਾ ਇੰਦਰ ਸਿੰਘ ਜੀ ਮੋਨੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਤੋਂ

ਰਾਹੋਂ, 21 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪਿੰਡ ਛੋਕਰਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਤ ਬਾਬਾ ਇੰਦਰ ਸਿੰਘ ਜੀ ਮੋਨੀ ਦੀ 86ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 22 ਤੋਂ 24 ਅਕਤੂਬਰ ਤੱਕ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਮਰਿਆਦਾ ਅਨੁਸਾਰ ਕਰਵਾਇਆ ਜਾ ਰਿਹਾ ਹੈ। ਗੱਦੀਨਸ਼ੀਨ ਬਾਬਾ ਰਜਿੰਦਰ ਸਿੰਘ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਨਿਮਰਤਾ ਸਹਿਤ ਅਪੀਲ ਕੀਤੀ ਗਈ ਹੈ।

ਸੰਤ ਬਾਬਾ ਇੰਦਰ ਸਿੰਘ ਮੋਨੀ ਜੀ 22-10-2026
ਰਾਹੋਂ, 21 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪਿੰਡ ਛੋਕਰਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਤ ਬਾਬਾ ਇੰਦਰ ਸਿੰਘ ਜੀ ਮੋਨੀ ਦੀ 86ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 22 ਤੋਂ 24 ਅਕਤੂਬਰ ਤੱਕ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਮਰਿਆਦਾ ਅਨੁਸਾਰ ਕਰਵਾਇਆ ਜਾ ਰਿਹਾ ਹੈ। ਗੱਦੀਨਸ਼ੀਨ ਬਾਬਾ ਰਜਿੰਦਰ ਸਿੰਘ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਨਿਮਰਤਾ ਸਹਿਤ ਅਪੀਲ ਕੀਤੀ ਗਈ ਹੈ। ਸਮਾਗਮ ਦੀ ਸ਼ੁਰੂਆਤ 22 ਅਕਤੂਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਉਪਰੰਤ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਪਿੰਡਾ ਵਿੱਚੋਂ ਹੁੰਦਾ ਹੋਇਆ ਕੁਟੀਆ ਵਿਖੇ ਸਮਾਪਤ ਹੋਵੇਗਾ। 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸੰਤ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਵੱਖ-ਵੱਖ ਧਾਰਮਿਕ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਸੰਤ-ਮਹਾਂਪੁਰਖ ਆਪਣੇ ਧਾਰਮਿਕ ਵਿਚਾਰਾਂ ਅਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਗੇ। 24 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਦੌਰਾਨ ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਵਿਰਸੇ ਨਾਲ ਜੋੜਿਆ ਜਾਵੇਗਾ। ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਹਰਿ ਰਾਏ ਵਿਦਿਆ ਕੇਂਦਰ ਛੋਕਰਾਂ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਵੀ ਸੇਵਾ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫਸਰ ਵਲੋ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਨ ਸੰਬੰਧੀ ਸਮਾਗਮ ਚਾਂਦਪੁਰ ਰੁੜਕੀ ਵਿਖੇ ਅੱਜ ਤੋਂ ਵਿਸ਼ਾਲ ਨਗਰ ਕੀਰਤਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।