ਕਾਠਗੜ੍ਹ ਦੀ ਮੇਨ ਮਾਰਕੀਟ ’ਚ ਰਿਪੇਅਰ ਦੌਰਾਨ ਸਕੂਟਰੀ ਨੂੰ ਲੱਗੀ ਭਿਆਨਕ ਅੱਗ
ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੀ ਮੇਨ ਮਾਰਕੀਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਸਕੂਟਰ ਰਿਪੇਅਰ ਦੀ ਦੁਕਾਨ ’ਤੇ ਰਿਪੇਅਰ ਕੀਤੀ ਜਾ ਰਹੀ ਸਕੂਟਰੀ ਨੂੰ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਸਕੂਟਰੀ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਦੁਕਾਨ ਦੇ ਅੰਦਰ ਪਏ ਹੋਰ ਸਾਮਾਨ ਤੱਕ ਪਹੁੰਚਣ ਦਾ ਖ਼ਤਰਾ ਬਣ ਗਿਆ।
ਅਜੀਤ ਡੈਸਕ
22-10-2026