22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਵਾਂਸ਼ਹਿਰ ‘ਚ ਰੋਡਵੇਜ਼ ਪਨਬਸ ਮੁਲਾਜ਼ਮਾਂ ਵਲੋਂ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ

ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ‘ਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਪੀ. ਆਰ.

ਅਜੀਤ ਡੈਸਕ 22-10-2026
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ‘ਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਪੀ.ਆਰ.ਟੀ.ਸੀ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਨਵਾਂਸ਼ਹਿਰ ਬਸ ਸਟੈਂਡ ਵਿਖੇ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਜਥੇਬੰਦੀ ਦੇ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਅਜੇ ਤੱਕ ਆਨਾਕਾਨੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਬਾਵਜੂਦ ਵੀ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤੀਆਂ ਗਈਆਂ। ਜਿਸ ਕਾਰਨ ਮੁਲਾਜ਼ਮਾਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ। ਹੜਤਾਲ ਕਾਰਨ ਨਵਾਂਸ਼ਹਿਰ ਦਾ ਬੱਸ ਸਟੈਂਡ ਸੁਨਸਾਨ ਰਿਹਾ ਅਤੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੱਸ ਸਟੈਂਡ ਵਿਖੇ ਧਰਨੇ ਨੂੰ ਡੀਪੂ ਪ੍ਰਧਾਨ ਨਰਿੰਦਰ ਪੰਡੋਰੀ, ਜਨਰਲ ਸਕੱਤਰ ਮਹੇਸ਼ ਕੁਮਾਰ, ਸੁਲੱਖਣ ਸਿੰਘ ਦਿਓਲ ਨੇ ਸੰਬੋਧਨ ਕੀਤਾ। ਇਸ ਮੌਕੇ ‘ਤੇ ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਜੱਗਾ ਸਿੰਘ, ਟਹਿਲ ਸਿੰਘ ਅਤੇ ਭੁਪਿੰਦਰ ਸਿੰਘ ਕਾਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੈਫਟੀਨੈਟ ਜਨਰਲ ਬਿਕਰਮ ਸਿੰਘ ਹਸਪਤਾਲ ਵਿਖੇ ਸੀਨੀਅਰ ਸਿਟੀਜਨਾਂ ਲਈ ਲਗਾਇਆ ਵਿਸ਼ੇਸ਼ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਸੁੱਜੋ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਜੋੜ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।