22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 27 ਨੂੰ

ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੂ. ਕੇ ਵਿੱਚ ਰਹਿ ਰਹੇ ਅਲੀਪੁਰ ਦੇ ਢੇਸੀ ਪਰਿਵਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੰਬਰ ਵਿੱਚ ਅੱਖਾਂ ਦੇ ਮੁਫਤ ਆਪਰੇਸ਼ਨ ਕੈਂਪ ਦੀ ਆਰੰਭ ਕੀਤੀ ਗਈ ਸੇਵਾ ਲਗਾਤਾਰ ਜਾਰੀ ਹੈ।

ਅਜੀਤ ਡੈਸਕ 22-10-2026
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੂ.ਕੇ ਵਿੱਚ ਰਹਿ ਰਹੇ ਅਲੀਪੁਰ ਦੇ ਢੇਸੀ ਪਰਿਵਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੰਬਰ ਵਿੱਚ ਅੱਖਾਂ ਦੇ ਮੁਫਤ ਆਪਰੇਸ਼ਨ ਕੈਂਪ ਦੀ ਆਰੰਭ ਕੀਤੀ ਗਈ ਸੇਵਾ ਲਗਾਤਾਰ ਜਾਰੀ ਹੈ। ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਨਵਾਂਸ਼ਹਿਰ ਵੱਲੋਂ ਹਰ ਸਾਲ ਕਰਵਾਏ ਜਾਂਦੇ ਮਹਾਨ ਕੀਰਤਨ ਦਰਬਾਰ ਮੌਕੇ ਅੱਖਾਂ ਦਾ ਮੁਫਤ ਅਪ੍ਰੇਸ਼ਨ ਕੈਂਪ ਲਗਵਾਇਆ ਜਾਂਦਾ ਹੈ, ਜਿਸ ਵਿੱਚ ਹਰ ਸਾਲ ਸੈਂਕੜਿਆਂ ਦੀ ਗਿਣਤੀ ਵਿੱਚ ਲੋੜਵੰਦ ਲੋਕਾਂ ਦੇ ਅੱਖਾਂ ਦੇ ਆਪਰੇਸ਼ਨ ਮੁਫ਼ਤ ਕੀਤੇ ਜਾਂਦੇ ਹਨ। ਇਸ ਵਾਰ ਇਹ ਕੈਂਪ ਮਹਾਨ ਕੀਰਤਨ ਦਰਬਾਰ ਤੋਂ ਪਹਿਲਾਂ ਹੀ 27 ਅਕਤੂਬਰ ਦਿਨ ਮੰਗਲਵਾਰ ਨੂੰ ਮਿਊਂਸਿਪਲ ਪਬਲਿਕ ਪਾਰਕ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਉਪ ਮੁੱਖ ਸੇਵਾਦਾਰ ਦੀਦਾਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰਾਂ ਦੀ ਲੜੀ ਆਰੰਭ ਕੀਤੀ ਗਈ ਸੀ ਅਤੇ ਢੇਸੀ ਪਰਿਵਾਰ ਵੱਲੋਂ ਵੀ ਲਗਾਤਾਰ ਹਰ ਸਾਲ ਇਸ ਮੌਕੇ ‘ਤੇ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੈਂਪ ਦੀ ਸੇਵਾ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਯੂ.ਕੇ ਨਿਵਾਸੀ ਸੋਹਣ ਸਿੰਘ ਢੇਸੀ, ਸਵ: ਮੋਹਨ ਸਿੰਘ ਢੇਸੀ, ਦੀਦਾਰ ਸਿੰਘ ਢੇਸੀ ਅਤੇ ਬਲਵੀਰ ਸਿੰਘ ਢੇਸੀ ਭਰਾਵਾਂ ਵੱਲੋਂ ਵੀ ਨਵੰਬਰ 2019 ਤੋਂ ਇਹ ਸੇਵਾ ਪਹਿਲੀ ਵਾਰ ਕੀਤੀ ਗਈ ਸੀ ਅਤੇ ਪਰਿਵਾਰ ਲਗਾਤਾਰ ਹਰ ਸਾਲ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੈਂਪ ਦੀ ਸੇਵਾ ਕਰਦਾ ਆ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਾਲ ਪਹਿਲੀ ਵਾਰ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਇਹ ਕੈਂਪ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਦਫ਼ਤਰ ਦੀ ਬਜਾਏ ਮਿਊਂਸਿਪਲ ਪਬਲਿਕ ਪਾਰਕ ਵਿਖੇ ਨਵੇਂ ਉਸਾਰੇ ਗਏ ਕਮਰਿਆਂ ਵਿਚ ਸਵੇਰੇ 9 ਵਜੇ ਤੋਂ ਕੈਂਪ ਅਰੰਭ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਖਾਂ ਦੀ ਜਾਂਚ 27 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਅਪ੍ਰੇਸ਼ਨ ਯੋਗ ਪਾਏ ਗਏ ਮਰੀਜ਼ਾਂ ਦੇ ਅਪਰੇਸ਼ਨ ਅਗਲੇ ਦਿਨ ਮਨਦੀਪ ਆਈ ਹਸਪਤਾਲ ਨਵਾਂਸ਼ਹਿਰ ਵਿਖੇ ਕੀਤੇ ਜਾਣਗੇ। ਜਿਸ ਲਈ ਤਰੀਖਾਂ ਜਾਂਚ ਦੌਰਾਨ ਹੀ ਦਿੱਤੀਆਂ ਜਾਣਗੀਆਂ। ਉਹਨਾਂ ਨੇ ਇਲਾਕੇ ਭਰ ਦੇ ਲੋੜਵੰਦਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉੱਤਮ ਸਿੰਘ ਸੇਠੀ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਜਸਵਿੰਦਰ ਸਿੰਘ ਸੈਣੀ, ਬਲਦੇਵ ਸਿੰਘ, ਰਮਨੀਕ ਸਿੰਘ, ਜਗਦੀਪ ਸਿੰਘ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਰਾਮਪਾਲ ਰਾਏ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ ਆਦਿਕ ਸੁਸਾਇਟੀ ਦੇ ਹੋਰ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਡੇਰਾ ਸੰਤ ਬਾਬਾ ਅਤਰਦਾਸ ਲੜੋਆ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡੀ.ਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।