24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਅਥਲੀਟ ਲਵਜੋਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ

ਬੰਗਾ, 23 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਬੀ. ਏ.

ਅਜੀਤ ਡੈਸਕ 24-10-2026
ਬੰਗਾ, 23 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਬੀ. ਏ. ਫਾਈਨਲ ਦੀ ਵਿਦਿਆਰਥਣ ਲਵਜੋਤ ਕੌਰ ਨੇ ਤਰਨਤਾਰਨ ਵਿਖੇ ਕਰਵਾਈਆਂ ਗਈਆਂ ਸੀਨੀਅਰ ਪੰਜਾਬ ਸਟੇਟ ਅੰਡਰ-23 ਅਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਕਿਹਾ ਕਿ ਲਵਜੋਤ ਕੌਰ ਨੇ 11.90 ਸੈਕਿੰਡ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੀ ਬੇਮਿਸਾਲ ਦੌੜ ਤੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਇਹ ਵੱਕਾਰੀ ਜਿੱਤ ਹਾਸਿਲ ਕੀਤੀ ਹੈ। ਉਸ ਦੀ ਇਸ ਸਫਲਤਾ ਨਾਲ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਾਂਅ ਖੇਡਾਂ ਦੇ ਖੇਤਰ ਵਿਚ ਹੋਰ ਉੱਚਾ ਹੋਇਆ ਹੈ। ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਲਵਜੋਤ ਕੌਰ ਦੇ ਉੱਜਲ ਭਵਿੱਖ ਦੀ ਕਾਮਨਾ ਕਰਦਿਆਂ ਉਸ ਨੂੰ ਅੱਗੇ ਵੀ ਹੋਰ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਉਸ ਦੀ ਇਸ ਪ੍ਰਾਪਤੀ ਲਈ ਦਿਲੀ ਮੁਬਾਰਕ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਅਥਲੈਟਿਕਸ ਕੋਚ ਰਣਧੀਰ ਸਿੰਘ ਭੁੱਲਰ ਤੇ ਪ੍ਰੋ. ਪੱਲਵੀ ਵੀ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ, ਸਮੂਹ ਸਟਾਫ਼, ਵਿਦਿਆਰਥੀਆਂ ਤੇ ਫੁੱਟਬਾਲ ਕੋਚ ਜਸਵੀਰ ਭਾਰਟਾ ਨੇ ਵੀ ਲਵਜੋਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਸਤਨਾਮ ਸਿੰਘ ਝਿੱਕਾ ਨੂੰ ਬੀ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਉਣ ਨਾਲ ਇਲਾਕੇ ਨੂੰ ਮਾਣ-ਮੇਹਲੀਆਣਾ ਅਗਲੀ ਖ਼ਬਰ ਐਸ.ਆਈ.ਆਰ. ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।