ਵਤਨ ਪਰਤੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ
ਮਜਾਰੀ/ਸਾਹਿਬਾ, 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿੱਖ ਪ੍ਰਚਾਰਕ ਭਾਈ ਸਤਨਾਮ ਸਿੰਘ ਭਾਰਾਪੁਰ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਖਾਲਸਾ ਦਰਬਾਰ ਵਿਖੇ ਪ੍ਰਬੰਧਕਾਂ ਵਲੋਂ ਦਿੱਤੇ ਗਏ ਸੱਦੇ ’ਤੇ ਤਿੰਨ ਮਹੀਨੇ ਸਿੱਖੀ ਦਾ ਪ੍ਰਚਾਰ ਕਰਨ ਉਪਰੰਤ ਵਤਨ ਪਰਤ ਆਏ ਹਨ। ਇਸ ਮੌਕੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਆਪਣੇ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਸਮੇਂ ਦੀ ਅਹਿਮ ਲੋੜ ਹੈ।
ਅਜੀਤ ਡੈਸਕ
24-10-2026