ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੜ੍ਹਦੀ ਕਲਾ ਨਾਲ ਸੰਪੂਰਨ ਹੋਇਆ ਗੁਰਮਤਿ ਸਮਾਗਮ
ਬੰਗਾ, 23 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਰਜਿ) ਨਵਾਂਸ਼ਹਿਰ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ਦਾ ਆਰੰਭ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਇਆ।
ਗ
ਗੁਰਮਤਿ ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਦੇ ਮੈਂਬਰ ਪਤਵੰਤਿਆਂ ਨੂੰ ਸਨਮਾਨਿਤ ਕਰਦੇ ਹੋਏ।
24-10-2026
ਬੰਗਾ, 23 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਰਜਿ) ਨਵਾਂਸ਼ਹਿਰ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ਦਾ ਆਰੰਭ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਇਆ। ਉਪਰੰਤ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਰਤਨ ਕੀਤਾ। ਕਥਾਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਮਹਾਨ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤਾਂ ਬਾਰੇ ਚਾਨਣਾ ਪਾਇਆ। ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ। ਸਮਾਗਮ ਦੀ ਸੰਪੂਰਨਤਾ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੁੱਖ ਸੇਵਾਦਾਰ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਹਾਜ਼ਰ ਸੰਗਤਾਂ, ਰਾਗੀ ਜਥਿਆਂ ਅਤੇ ਪ੍ਰਚਾਰਕ ਸਾਹਿਬਾਨ ਦਾ ਧੰਨਵਾਦ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਵੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਗੁਰਮਤਿ ਸਮਾਗਮ ਲਈ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ। ਸਮਾਗਮ ਦੌਰਾਨ ਟਰੱਸਟ ਤੇ ਸੁਸਾਇਟੀ ਵਲੋਂ ਪਹੁੰਚੇ ਹੋਏ ਪਤਵੰਤੇ ਸੱਜਣਾਂ ਅਤੇ ਸਹਿਯੋਗੀ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਡਾ. ਸਤਵਿੰਦਰ ਪਾਲ ਸਿੰਘ ਬਿੱਟੂ, ਭਾਈ ਹਰਜਿੰਦਰ ਸਿੰਘ ਰਾਮਪੁਰ ਅਟਾਰੀ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜਥੇ. ਤਰਲੋਕ ਸਿੰਘ ਫਲੋਰਾ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰ, ਗੁਰਦੀਪ ਸਿੰਘ ਢਾਹਾਂ, ਮਹਿੰਦਰ ਸਿੰਘ ਢਾਹਾਂ ਕੈਨੇਡਾ, ਨੰਬਰਦਾਰ ਸਵਰਨ ਸਿੰਘ ਕਾਹਮਾ, ਬਹਾਦਰ ਸਿੰਘ ਮਜਾਰੀ, ਬੂਟਾ ਸਿੰਘ ਢੰਢੂਹਾ, ਬਲਦੇਵ ਸਿੰਘ ਜੱਸੋਮਜਾਰਾ, ਬਾਬਾ ਦਲਜੀਤ ਸਿੰਘ ਕਰੀਹਾ, ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਕੁਲਜਿੰਦਰਜੀਤ ਸਿੰਘ ਸੋਢੀ, ਉੱਤਮ ਸਿੰਘ ਸੇਠੀ ਨਵਾਂਸ਼ਹਿਰ, ਤਰਲੋਕ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਪਰਮਿੰਦਰ ਸਿੰਘ ਕੰਵਲ, ਜਗਦੀਪ ਸਿੰਘ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਬਲਦੇਵ ਸਿੰਘ, ਰਮਨੀਕ ਸਿੰਘ, ਰਾਮਪਾਲ ਰਾਏ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ, ਕੁਲਜੀਤ ਸਿੰਘ ਖਾਲਸਾ, ਅਮਰੀਕ ਸਿੰਘ ਸੇਠੀ, ਬੀਬੀ ਜਸਵਿੰਦਰ ਕੌਰ, ਬੀਬੀ ਰਣਜੀਤ ਕੌਰ, ਜਥੇਦਾਰ ਰਸ਼ਪਾਲ ਸਿੰਘ ਲਾਦੀਆਂ, ਮਾਸਟਰ ਸੁਖਦੇਵ ਸਿੰਘ ਬੰਗਾ, ਗਿਆਨੀ ਦਲਜੀਤ ਸਿੰਘ ਢਾਹਾਂ, ਸਤਵਿੰਦਰ ਸਿੰਘ ਸੈਕਟਰੀ ਨੌਰਾ, ਜੋਗਿੰਦਰ ਸਿੰਘ ਅਰੋੜਾ ਬੰਗਾ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ, ਸਤਵੀਰ ਸਿੰਘ ਜੀਂਦੋਵਾਲ, ਹਰਪ੍ਰੀਤ ਸਿੰਘ ਜੀਂਦੋਵਾਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਰਮਨਦੀਪ ਕੌਰ ਪ੍ਰਿੰਸੀਪਲ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਕੁਲਜੀਤ ਸਿੰਘ, ਜਸਵੀਰ ਸਿੰਘ ਮਜਾਰੀ, ਰਣਜੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਜੋਗਾ ਰਾਮ, ਸੁਰਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਸੁਖਪ੍ਰੀਤ ਸਿੰਘ ਚਾਹਲ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਜੋੜਿਆਂ ਦੀ ਸੇਵਾ ਭਾਈ ਘਨੱਈਆ ਦਲ ਜਾਡਲਾ ਵਲੋਂ ਕੀਤੀ ਗਈ।