25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਆਈ. ਸੀ.

ਅਜੀਤ ਡੈਸਕ 25-10-2026
ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਆਈ. ਸੀ. ਏ. ਆਰ.-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ, ਡਾ. ਪ੍ਰਦੀਪ ਕੁਮਾਰ ਐਸੋਸੀਏਟ ਡਾਇਰੈਕਟਰ ਦੀ ਅਗਵਾਈ ਵਿਚ ਪੀ. ਏ. ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ‘ਖੇਤ ਬਚਾਓ ਅਭਿਆਨ’ ਤਹਿਤ ਇਕ ਵਿਸ਼ੇਸ਼ ਕਿਸਾਨ ਕੈਂਪ ਲਗਾਇਆ। ਇਸ ਮੌਕੇ ਸਹਾਇਕ ਪ੍ਰੋਫੈਸਰ ਐਗਰੋਨੋਮੀ ਡਾ. ਜਸਵਿੰਦਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਵਾਹੁਣ ਬਾਰੇ ਸੇਧ ਦਿੱਤੀ। ਉਨ੍ਹਾਂ ਨੇ ਕਣਕ ਦੀ ਬਿਜਾਈ ਦੌਰਾਨ ਯੂਰੀਆ ਦੀ ਸੁਚੱਜੀ ਸਾਂਭ-ਸੰਭਾਲ, ਡੀ. ਏ. ਪੀ. ਖਾਦਾਂ ਦੀ ਸਹੀ ਵਰਤੋਂ ਤੇ ਕਣਕ ਦੇ ਸਹੀ ਬੀਜਾਂ ਦੀ ਚੋਣ ਬਾਰੇ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਡਾ. ਤੇਜਬੀਰ ਸਿੰਘ ਨੇ ਚਾਰੇ ਦੀਆਂ ਫਸਲਾਂ ਬਾਰੇ ਦੱਸਿਆ ਕਿ ਕਿਸਾਨ ਕਿਹੜੇ ਚਾਰੇ ਬੀਜ ਕੇ ਵੱਧ ਮੁਨਾਫਾ ਕਮਾ ਸਕਦੇ ਹਨ, ਜਿਨ੍ਹਾਂ ਵਿਚ ਘੱਟ ਖਾਦਾਂ ਦੀ ਲੋੜ ਪੈਂਦੀ ਹੈ, ਦੁੱਧ ਦੀ ਪੈਦਾਵਾਰ ਵੱਧਦੀ ਹੈ ਤੇ ਪਸ਼ੂ ਹਮੇਸ਼ਾ ਤੰਦਰੁਸਤ ਰਹਿੰਦੇ ਹਨ। ਖੇਤੀਬਾੜੀ ਮਹਿਕਮੇ ਤੋਂ ਆਏ ਐਗਰੀਕਲਚਰ ਐਕਸਟੈਂਸ਼ਨ ਅਫਸਰ ਸੁਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਲਾਹੇਵੰਦ ਸਕੀਮਾਂ ਤੋਂ ਜਾਣੂ ਕਰਵਾਇਆ। ਪ੍ਰੋਗਰਾਮ ਦੇ ਅੰਤ ਵਿਚ ਸਵਾਲ-ਜਵਾਬ ਦੇ ਸੈਸ਼ਨ ਵਿਚ ਹਾਜ਼ਰ ਕਿਸਾਨਾਂ ਨੇ ਕਾਫੀ ਦਿਲਚਸਪੀ ਦਿਖਾਈ ਤੇ ਮਾਹਿਰਾਂ ਤੋਂ ਆਪਣੇ ਸਵਾਲਾਂ ਦੇ ਜਵਾਬ ਲਏ ਗਏ।
ਪਿਛਲੀ ਖ਼ਬਰ ਸੁੱਜੋਂ ਦੇ ਕਬੱਡੀ ਕੱਪ ਓਪਨ ’ਚ ਟਾਈਗਰ ਕਲੱਬ ਸੁਭਾਲ ਨੇ ਗੱਗੀ ਕਲੱਬ ਖੀਰਾਂ ਵਾਲੀ ਦੇ ਗੱਭਰੂਆਂ ਨੂੰ ਹਰਾ ਕੇ ਜਿੱਤਿਆ ਅਗਲੀ ਖ਼ਬਰ ਸਿਆਣ ਗੋਤ ਦੀਆਂ ਸਤੀਆਂ ਦਾ ਮੇਲਾ ਪਹਿਲੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।