25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਹੇਠ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ

ਕਟਾਰੀਆਂ, 24 ਅਕਤੂਬਰ (ਪ੍ਰੇਮੀ ਸੰਧਵਾਂ)-ਲੋਕਾਂ ਵਲੋਂ ਬੇਵਜਾ ਰੁੱਖਾਂ ਦੀ ਕੀਤੀ ਜਾ ਰਹੀ ਕਟਾਈ ਤੇ ਗੰਧਲੇ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਜਾਰੀ ਕੀਤੇ ਗਏ ਫੁਰਮਾਨ ਅਨੁਸਾਰ ਪਿੰਡ ਸੰਧਵਾਂ ਵਿਖੇ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਵਿਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਲਗਪਗ 3000 ਬੂਟੇ ਲਗਾ ਕੇ ਸ਼ੁਰੂਆਤ ਕੀਤੀ ਗਈ।

ਅਜੀਤ ਡੈਸਕ 25-10-2026
ਕਟਾਰੀਆਂ, 24 ਅਕਤੂਬਰ (ਪ੍ਰੇਮੀ ਸੰਧਵਾਂ)-ਲੋਕਾਂ ਵਲੋਂ ਬੇਵਜਾ ਰੁੱਖਾਂ ਦੀ ਕੀਤੀ ਜਾ ਰਹੀ ਕਟਾਈ ਤੇ ਗੰਧਲੇ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਜਾਰੀ ਕੀਤੇ ਗਏ ਫੁਰਮਾਨ ਅਨੁਸਾਰ ਪਿੰਡ ਸੰਧਵਾਂ ਵਿਖੇ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਵਿਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਲਗਪਗ 3000 ਬੂਟੇ ਲਗਾ ਕੇ ਸ਼ੁਰੂਆਤ ਕੀਤੀ ਗਈ। ਜਦ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਦੀਆਂ ਵੱਖ-ਵੱਖ ਥਾਵਾਂ ’ਤੇ 6000 ਬੂਟਿਆਂ ’ਚੋਂ ਬਚੇ ਬੂਟਿਆਂ ਨੂੰ ਪਿੰਡ ਦੀਆਂ ਹੋਰ ਥਾਵਾਂ ’ਤੇ ਲਗਾਇਆ ਜਾਵੇਗਾ। ਸਰਪੰਚ ਡਾ. ਜਗਨ ਨਾਥ ਹੀਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਆਰੰਭੀ ਲਹਿਰ ਕਾਰਨ ਹਰ ਵਰਗ ਆਪਣੇ ਆਪ ਨੂੰ ਬੂਟੇ ਲਗਾਉਣ ਦਾ ਸਹਿਯੋਗ ਕਰ ਰਿਹਾ ਹੈ। ਇਸ ਮੌਕੇ ਗੁਰਦੀਪ ਸਿੰਘ ਬਸਰਾ, ਮਨਦੀਪ, ਗੁਰਪ੍ਰੀਤ ਸਿੰਘ ਸੰਧੂ, ਪੀਟਾ, ਗੁਰਦੀਪ ਸਿੰਘ ਬਸਰਾ, ਸੁੱਖੀ ਲੱਡੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਯੋਜਨਾ ਦੀ 18 ਫੁੱਟੀ ਸੜਕ ਬਣੀ ਮੌਤ ਦਾ ਖੂਹ, ਅੱਧੀ ਬਣਾ ਕੇ ਭੱਜ ਗਿਆ ਠੇਕੇਦਾਰ ਅਗਲੀ ਖ਼ਬਰ ਸੁੱਜੋਂ ਦੇ ਕਬੱਡੀ ਕੱਪ ਓਪਨ ’ਚ ਟਾਈਗਰ ਕਲੱਬ ਸੁਭਾਲ ਨੇ ਗੱਗੀ ਕਲੱਬ ਖੀਰਾਂ ਵਾਲੀ ਦੇ ਗੱਭਰੂਆਂ ਨੂੰ ਹਰਾ ਕੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।