25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਧਾਇਕਾ ਸੰਤੋਸ਼ ਕਟਾਰੀਆ ਨੇ ਟੋਰੋਵਾਲ ਵਿਖੇ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਪੋਜੇਵਾਲ ਸਰਾਂ, 24 ਅਕਤੂਬਰ (ਨਵਾਂਗਰਾਈ)-ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਬਹੁਤ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਖੇਡਾਂ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ। ਇਹ ਪ੍ਰਗਟਾਵਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਟੋਰੋਵਾਲ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।

ਅਜੀਤ ਡੈਸਕ 25-10-2026
ਪੋਜੇਵਾਲ ਸਰਾਂ, 24 ਅਕਤੂਬਰ (ਨਵਾਂਗਰਾਈ)-ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਬਹੁਤ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਖੇਡਾਂ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ। ਇਹ ਪ੍ਰਗਟਾਵਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਟੋਰੋਵਾਲ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪੰਜਾਬ ਵਿਚ 3000 ਦੇ ਕਰੀਬ ਮੁੱਖ ਮੰਤਰੀ ਖੇਡ ਸਟੇਡੀਅਮ ਬਣਾਏ ਹਨ ਤੇ ਬਲਾਚੌਰ ਹਲਕੇ ਵਿਚ ਵੀ ਵੱਖ-ਵੱਖ ਪਿੰਡਾਂ ਵਿਚ ਖੇਡ ਸਟੇਡੀਅਮ ਬਣ ਕੇ ਤਿਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੇਡ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿਚ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਬਿਹਤਰ ਸਹੂਲਤਾਂ ਮਹੁੱਈਆ ਕਰਵਾਉਣ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਤਰੱਕੀ ਖੇਡਾਂ ਦਾ ਵਿਕਾਸ ਇਹੀ ਸਾਡੀ ਸਰਕਾਰ ਦਾ ਟੀਚਾ ਹੈ। ਇਸ ਮੌਕੇ ਅਸ਼ੋਕ ਕੁਮਾਰ ਕਟਾਰੀਆ, ਰਾਮ ਦਾਸ ਚੇਚੀ, ਕੁਲਵਿੰਦਰ ਸਿੰਘ ਸਰਪੰਚ ਟੋਰੋਵਾਲ, ਹਰਪਾਲ ਸਿੰਘ ਸਾਬਕਾ ਸਰਪੰਚ, ਆਤਮਾ ਰਾਮ ਬਲਾਕ ਪ੍ਰਧਾਨ, ਏ. ਐਸ. ਆਈ. ਸੁਰਿੰਦਰ ਕੁਮਾਰ ਵਿੱਕਾ, ਰਾਮ ਕਿਸ਼ਨ ਲੋਂਬੜ, ਮਹਿੰਦਰ ਪਾਲ ਫੌਜੀ, ਕਮਲਜੀਤ ਕੰਬੀ, ਕਾਮਰੇਡ ਅੱਛਰ ਸਿੰਘ, ਰਾਮ ਪ੍ਰਕਾਸ਼, ਧਰਮਪਾਲ, ਹਰਮੇਸ਼ ਲਾਲ ਸੈਂਟਰ ਹੈੱਡ ਟੀਚਰ ਪੋਜੇਵਾਲ, ਰਾਮ ਪਾਲ ਸਾਬਕਾ ਰੇਂਜ ਅਫਸਰ, ਰਾਮ ਕੁਮਾਰ ਚੇਚੀ, ਜੋਤੂ ਧੀਮਾਨ, ਅਮਰਜੀਤ ਕੁਮਾਰ ਪੰਚ, ਬੰਸੀ ਲਾਲ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਚੌਧਰੀ ਰਵੀਇੰਦਰ ਸਿੰਘ ਬਾਗੋਵਾਲ ਬਣੇ ਰੁਸਤਮ-ਏ-ਹਿੰਦ ਕੁਸ਼ਤੀ ਸੰਸਥਾ ਪੰਜਾਬ ਦੇ ਸੂਬਾ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।