26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਉਤਸ਼ਾਹ-ਅਸ਼ੋਕ ਨਾਨੋਵਾਲ

ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਅਸ਼ੋਕ ਨਾਨੋਵਾਲ ਕਾਠਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹਨ।

ਅਜੀਤ ਡੈਸਕ 26-10-2026
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਅਸ਼ੋਕ ਨਾਨੋਵਾਲ ਕਾਠਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹਨ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਖ-ਵੱਖ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਮੌਕਾ ਦੇ ਕੇ ਦੇਖ ਚੁੱਕੇ ਹਨ। ਹੁਣ ਲੋਕ ਸੂਬੇ ਦੇ ਭਵਿੱਖ, ਵਿਕਾਸ ਤੇ ਬਿਹਤਰ ਪ੍ਰਸ਼ਾਸਨ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਨੂੰ ਵੀ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ।
ਪਿਛਲੀ ਖ਼ਬਰ ਐੱਮ. ਪੀ. ਮਲਵਿੰਦਰ ਸਿੰਘ ਕੰਗ ਵਲੋਂ ਕਾਠਗੜ੍ਹ ਪੰਚਾਇਤ ਨੂੰ ਪਾਣੀ ਦਾ ਟੈਂਕਰ ਭੇਟ ਅਗਲੀ ਖ਼ਬਰ ਹਲਕਾ ਬਲਾਚੌਰ ਤੋਂ ਚੌਧਰੀ ਦਵਿੰਦਰ ਪਾਲ ਚੇਚੀ ਥਾਨਵਾਲਾ ਬਣੇ ਸਨਾਤਨ ਸੇਵਾ ਸੰਮਤੀ ਦੇ ਹਲਕਾ ਕੋਆਰਡੀਨੇਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।