27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਾਠਗੜ੍ਹ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਕਾਠਗੜ੍ਹ, 26 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਗਵਾਨ ਵਾਲਮੀਕਿ ਮੰਦਰ ਕਾਠਗੜ੍ਹ ਵਿਖੇ ਬਾਬਾ ਸਖੀ ਰਾਮ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ।

ਅਜੀਤ ਡੈਸਕ 27-10-2026
ਕਾਠਗੜ੍ਹ, 26 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਗਵਾਨ ਵਾਲਮੀਕਿ ਮੰਦਰ ਕਾਠਗੜ੍ਹ ਵਿਖੇ ਬਾਬਾ ਸਖੀ ਰਾਮ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ। ਸਮਾਗਮ ਦੌਰਾਨ ਮੰਦਰ ਵਿਚ ਧਾਰਮਿਕ ਰਸਮਾਂ ਨਿਭਾਈਆਂ ਗਈਆਂ ਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਦੁੱਧ ਨਾਲ ਇਸ਼ਨਾਨ ਕਰਵਾਇਆ ਤੇ ਸੁੰਦਰ ਵਸਤਰ ਪਹਿਨਾ ਕੇ ਸ਼ਰਧਾ ਭਾਵਨਾ ਨਾਲ ਪੂਜਾ-ਅਰਚਨਾ ਕੀਤੀ ਗਈ। ਸਮਾਗਮ ਦੌਰਾਨ ਪ੍ਰਸਿੱਧ ਧਾਰਮਿਕ ਗਾਇਕ ਹਰਜੀਤ ਸਿੰਘ ਸਿਤਾਰਾ ਬੁੱਲੋਵਾਲ ਵਾਲਿਆਂ ਦੇ ਗਰੁੱਪ ਵਲੋਂ ਭਗਤੀ ਸੰਗੀਤ ਦਾ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ। ਗਾਇਕ ਵਲੋਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਮੁੱਖ ਸੇਵਾਦਾਰ ਸਾਈਂ ਕਾਲੇ ਸ਼ਾਹ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ, ਓ. ਬੀ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਤੇ ਇਫਟੂ ਦੇ ਪੰਜਾਬ ਸਕੱਤਰ ਕਾਮਰੇਡ ਅਵਤਾਰ ਸਿੰਘ ਤਾਰੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਵਿਚ ਸ਼ਾਮਿਲ ਮੁੱਖ ਮਹਿਮਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਬੰਧਕਾਂ ਵਲੋਂ ਸਮਾਗਮ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਰਿਸ਼ੂ ਬਾਲਾ, ਸੁਭਾਸ਼ ਆਨੰਦ, ਮਾਰਕੀਟ ਪ੍ਰਧਾਨ ਰਾਜ ਕੁਮਾਰ ਆਨੰਦ, ਮਾਸਟਰ ਰਵਿੰਦਰ ਸੁਰਾਪੁਰੀ, ਸਤਿੰਦਰ ਸ਼ਰਮਾ, ਰਵੀ ਕੁਮਾਰ, ਧੀਰਜ ਕੁਮਾਰ, ਨੀਰਜ ਕੁਮਾਰ, ਰਾਮ ਕੁਮਾਰ, ਅਵਤਾਰ ਸਿੰਘ, ਬਖਸ਼ੀ ਰਾਮ, ਜੀਤ ਰਾਮ, ਕ੍ਰਿਸ਼ਨ ਕੁਮਾਰ, ਜੈ ਚੰਦ ਸਮੇਤ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਵਿਖੇ ਆਮ ਇਜਲਾਸ ’ਚ ਛਿੰਝ ਮੇਲੇ ਦਾ ਲੇਖਾ ਜੋਖਾ ਅਗਲੀ ਖ਼ਬਰ ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ-ਸਿਵਲ ਸਰਜਨ ਡਾ. ਅਮਨ ਸੂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।