28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬੰਗਾ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਬੰਗਾ, 27 ਅਕਤੂਬਰ (ਸੁਰਿੰਦਰ ਸਿੰਘ ਕਰਮ) - ਬੰਗਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਬੰਗਾ ਤੋਂ ਆਰੰਭ ਹੋ ਕੇ ਵੱਖ-ਵੱਖ ਬਜਾਰਾਂ ਗਲੀਆਂ ਮੁਹੱਲਿਆਂ ਤੋਂ ਹੁੰਦੀ ਹੋਈ ਮੰਦਰ ਵਿਖੇ ਪਹੁੰਚ ਕੇ ਸਮਾਪਿਤ ਹੋਈ।

ਅਜੀਤ ਡੈਸਕ 28-10-2026
ਬੰਗਾ, 27 ਅਕਤੂਬਰ (ਸੁਰਿੰਦਰ ਸਿੰਘ ਕਰਮ) - ਬੰਗਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਬੰਗਾ ਤੋਂ ਆਰੰਭ ਹੋ ਕੇ ਵੱਖ-ਵੱਖ ਬਜਾਰਾਂ ਗਲੀਆਂ ਮੁਹੱਲਿਆਂ ਤੋਂ ਹੁੰਦੀ ਹੋਈ ਮੰਦਰ ਵਿਖੇ ਪਹੁੰਚ ਕੇ ਸਮਾਪਿਤ ਹੋਈ। ਇਸ ਸ਼ੋਭਾ ਯਾਤਰਾ ਵਿੱਚ ਸੁੰਦਰ ਝਾਕੀਆਂ ਸਜਾਈਆਂ ਗਈਆਂ। ਸ਼ੋਭਾ ਯਾਤਰਾ ਦੇ ਅੱਗੇ-ਅੱਗੇ ਬੈਂਡ ਬਾਜਿਆਂ ਵਾਲੇ ਸੁੰਦਰ ਧੁਨਾਂ ਵਜਾਉਂਦੇ ਹੋਏ ਚੱਲ ਰਹੇ ਸਨ। ਵੱਡੀ ਗਿਣਤੀ ਵਿੱਚ ਸੰਗਤਾਂ ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਚੱਲਦੀਆਂ ਹੋਈਆਂ ਭਗਵਾਨ ਵਾਲਮੀਕਿ ਦੀ ਮਹਿਮਾ ਦੇ ਭਜਨ ਗਾ ਰਹੀਆਂ ਸਨ। ਇਸ ਮੌਕੇ ਪ੍ਰਬੰਧਕਾਂ ਵਲੋਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਸੁਖਵਿੰਦਰ ਸੁੱਖੀ ਵਿਧਾਇਕ ਬੰਗਾ, ਕੁਲਜੀਤ ਸਿੰਘ ਸਰਹਾਲ ਹਲਕਾ ਸੰਗਠਨ ਇੰਚਾਰਜ, ਸਤਵਿੰਦਰ ਪਾਲ ਸਿੰਘ ਬਿੱਟੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਮੋਨਿਕਾ ਵਾਲੀਆ ਪ੍ਰਧਾਨ ਨਗਰ ਕੌਂਸਲ ਬੰਗਾ, ਬਲਵੀਰ ਸਿੰਘ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ, ਹਿੰਮਤ ਤੇਜਪਾਲ ਐਮ.ਸੀ, ਜਸਵਿੰਦਰ ਸਿੰਘ ਮਾਨ ਐਮ.ਸੀ, ਅਰੁਣ ਘਈ ਪ੍ਰਧਾਨ, ਸਚਿਨ ਘਈ, ਦੀਪਕ ਘਈ, ਡੀ. ਕੇ ਘਈ, ਦੀਪਕ ਹੰਸ, ਗਗਨ ਘਈ, ਹਨੀ ਘਈ, ਮਨਮੀਤ ਕੁਮਾਰ ਮੋਨੂੰ, ਮਨਜਿੰਦਰ ਸਿੰਘ ਸੋਨੂੰ, ਬਿਪਨ ਘਈ, ਸੁਰਿੰਦਰ ਘਈ, ਰਵੀ ਸਹੋਤਾ, ਜਗਵੀਰ, ਸੰਜੇ ਵਾਲਮੀਕਿ, ਬੋਬੀ ਕੁਮਾਰ, ਗੀਤਾ ਦੇਵੀ ਹੀਉਂ, ਰੇਖਾ ਦੇਵੀ, ਮੀਨਾ ਘਈ, ਸੁਨੀਤਾ ਦੇਵੀ, ਸੁਰਿੰਦਰ ਘਈ, ਬਲਿਹਾਰ ਮਾਨ, ਕੁਲਵੀਰ ਸਿੰਘ ਪਾਬਲਾ, ਬਲਵੀਰ ਸਿੰਘ ਪਾਬਲਾ, ਰਵੀ ਘਈ, ਜਸਪਾਲ ਸਿੰਘ, ਇੰਦਰਜੀਤ ਸਿੰਘ, ਰੂਬੀ, ਰਵੀ ਕੁਮਾਰ ਘਈ, ਮਨਜੀਤ ਰਾਏ, ਆਤਮ ਪ੍ਰਕਾਸ਼ ਭੋਲਾ, ਕੁਲਦੀਪ ਸਿੰਘ ਰਾਣਾ, ਰਜਿੰਦਰ ਸਿੰਘ ਬਾਬਾ, ਸੋਨੂੰ ਆਦਿ ਭਾਰੀ ਗਿਣਤੀ ਵਿੱਚ ਸ਼ਰਧਾਲੂ ਹਾਜਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਸਕੂਲ ’ਚ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਛਿੰਝ ਮੇਲਾ ਬੜੀ ਸ਼ਰਧਾਪੂਰਵਕ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।