28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰੂ ਰਾਮਦਾਸ ਸਕੂਲ ’ਚ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਸਾਹਲੋਂ, 27 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਹਾਊਸ ਵਾਈਜ਼ ਰਸ-ਭਿੰਨਾ ਸ਼ਬਦ ਕੀਰਤਨ ਕੀਤਾ ਗਿਆ।

ਅਜੀਤ ਡੈਸਕ 28-10-2026
ਸਾਹਲੋਂ, 27 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਹਾਊਸ ਵਾਈਜ਼ ਰਸ-ਭਿੰਨਾ ਸ਼ਬਦ ਕੀਰਤਨ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਰਾਮਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਉਨਾਂ ਵਲੋਂ ਰਚੀ ਗਈ ਬਾਣੀ ਸੰਬੰਧੀ ਵਿਸਥਾਰ ਸਹਿਤ ਚਰਚਾ ਕਰਦਿਆਂ ਹੋਇਆ ਭਾਸ਼ਣ ਵੀ ਦਿੱਤੇ ਗਏ ਅਤੇ ਕਵੀਸ਼ਰੀ ਗਾਇਨ ਕੀਤੀ। ਸਕੂਲ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਅਤੇ ਉਨਾਂ ਦੇ ਪਰਿਵਾਰਿਕ ਮੈਂਬਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਵਰਗਾ ਜੀਵਨ ਜਿਉਂਣ ਦੀ ਜਾਚ ਸਿਖਾਉਂਦਿਆਂ ਨਿਮਰਤਾ ਅਤੇ ਹਲੀਮੀ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਵਾਈਸ ਪ੍ਰਿੰਸੀਪਲ ਡਾ. ਰੁਪਿੰਦਰਜੀਤ ਸਿੰਘ ਵਲੋਂ ਸਮੂਹ ਸਕੂਲ ਵਿਦਿਆਰਥੀਆਂ ਨੂੰ ਗੁਰੂ ਰਾਮਦਾਸ ਜੀ ਦੀਆਂ ਬਾਣੀਆਂ ਸੰਬੰਧੀ ਅਤੇ ਬਾਣੀ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਵਿੱਚ ਅਪਨਾਉਣ ਸੰਬੰਧੀ ਵਚਨਬੱਧਤਾ ਪ੍ਰਗਟਾਉਂਣ ਲਈ ਉਦਾਹਰਨ ਸਹਿਤ ਵੇਰਵੇ ਦਿੱਤੇ ਗਏ। ਪ੍ਰਿੰਸੀਪਲ ਮੈਡਮ ਅਮਨ ਸੈਣੀ ਸਮੇਤ ਸਮੂਹ ਸਕੂਲ ਅਧਿਆਪਕਾਂ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ ਦਾ ਘਿਰਾਓ ਅਗਲੀ ਖ਼ਬਰ ਬੰਗਾ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।