ਸਾਨੂੰ ਭਗਵਾਨ ਵਾਲਮੀਕਿ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ - ਡਾਕਟਰ ਨਛੱਤਰ ਪਾਲ
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਵਸ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਲੀ ਉੱਚੀ ਵਿਖੇ ਮਨਾਇਆ ਗਿਆ ਅਤੇ ਮੂਰਤੀ ਪੂਜਾ ਕੀਤੀ ਗਈ। ਇਸ ਮੌਕੇ ’ਤੇ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਚਾਹੁੰਦੇ ਸਨ ਕਿ ਸਭ ਪੜ੍ਹ ਲਿਖ ਕੇ ਅੱਗੇ ਵੱਧਣ।
ਅਜੀਤ ਡੈਸਕ
28-10-2026