ਐਡਵੋਕੇਟ ਸੰਜੀਵ ਚੇਚੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕਾਠਗੜ੍ਹ, 28 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵੱਲੋਂ ਪਿੰਡ ਆਸਰੋਂ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਜ਼ਰੂਰਤਾਂ ਅਤੇ ਸੁਝਾਅ ਸੁਣੇ।
ਕਾਠਗੜ੍ਹ, 28 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵੱਲੋਂ ਪਿੰਡ ਆਸਰੋਂ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਜ਼ਰੂਰਤਾਂ ਅਤੇ ਸੁਝਾਅ ਸੁਣੇ। ਇਸ ਦੌਰਾਨ ਲੋਕਾਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਸੰਜੀਵ ਚੇਚੀ ਨੇ ਵਿਸ਼ਵਾਸ ਪ੍ਰਗਟਾਇਆ ਕਿ 20 27 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਸ਼ਾਨਦਾਰ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੂਬੇ ਦੇ ਹਰ ਵਰਗ ਦੇ ਲੋਕ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਹੀ ਅਸਲ ਲੋਕ ਸੇਵਾ ਹੈ। ਪਿੰਡਾਂ ਵਿੱਚ ਲੋਕ ਮਿਲਣੀਆਂ ਕਰਨ ਦਾ ਮੁੱਖ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਅਤੇ ਸਰਕਾਰ ਤੇ ਆਮ ਲੋਕਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਇਸ ਮੌਕੇ ਪਿੰਡ ਆਸਰੋਂ ਦੇ ਸਰਪੰਚ ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।