29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਲਗਾਇਆ ਜਾਗਰੂਕਤਾ ਸੈਮੀਨਾਰ

ਬਲਾਚੌਰ, 28 ਅਕਤੂਬਰ (ਨਰੇਸ਼ ਧੌਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ 2012’ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੈਡਮ ਲਵਜਿੰਦਰ ਕੌਰ ਸਬ-ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਤਹਿਸੀਲ ਬਲਾਚੌਰ ਅਦਾਲਤ ਵੱਲੋਂ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ’ ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ’ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਅਤੇ ਕਿਸੇ ਵੀ ਅਪਰਾਧ ਦੀ ਜਾਣਕਾਰੀ ਤੁਰੰਤ ਹੈਲਪਲਾਈਨ ਨੰਬਰ 1098 ‘ਤੇ ਦੇਣ ਸਬੰਧੀ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 29-10-2026
ਬਲਾਚੌਰ, 28 ਅਕਤੂਬਰ (ਨਰੇਸ਼ ਧੌਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ 2012’ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੈਡਮ ਲਵਜਿੰਦਰ ਕੌਰ ਸਬ-ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਤਹਿਸੀਲ ਬਲਾਚੌਰ ਅਦਾਲਤ ਵੱਲੋਂ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ’ ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ’ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਅਤੇ ਕਿਸੇ ਵੀ ਅਪਰਾਧ ਦੀ ਜਾਣਕਾਰੀ ਤੁਰੰਤ ਹੈਲਪਲਾਈਨ ਨੰਬਰ 1098 ‘ਤੇ ਦੇਣ ਸਬੰਧੀ ਜਾਗਰੂਕ ਕੀਤਾ ਗਿਆ। ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਮਨਦੀਪ ਸਿੰਘ, ਪੈਰਾ ਲੀਗਲ ਵਲੰਟੀਅਰ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ ਅਤੇ ਰਵਜੋਤ ਸਿੰਘ ਚੁੰਬਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ ਬਾਰੇ ਜਾਗਰੂਕਤਾ ਕੀਤਾ ਗਿਆ। ਸੈਮੀਨਾਰ ਦੌਰਾਨ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਮਤਾ ਦਿਵਸ ’ਤੇ ਬੱਚਿਆਂ ਦਾ ਕੀਤਾ ਟੀਕਾਕਰਨ ਅਗਲੀ ਖ਼ਬਰ ਐਡਵੋਕੇਟ ਸੰਜੀਵ ਚੇਚੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।