ਪੰਜਾਬੀ ਸਾਹਿਤ ਸਭਾ ਵਲੋਂ ਰੱਕੜ ਤੇ ਜੋਸ਼ੀਲਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਬਲਾਚੌਰ, 29 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬੀ ਸਾਹਿਤ ਸਭਾ ਬਲਾਚੌਰ ਵਲੋਂ ਦੋ ਅਦਬੀ ਸਾਹਿਤਕ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਮਾਸਟਰ ਜੁਝਾਰ ਸਿੰਘ ਰੱਕੜ ਪੋਤਰਾ ਬੱਬਰ ਅਕਾਲੀ ਸ਼ਹੀਦ ਰਤਨ ਸਿੰਘ ਰੱਕੜ ਤੇ ਪੰਜਾਬੀ ਦੇ ਸਿਰਮੌਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਸੇਵਾਮੁਕਤ ਪੰਜਾਬੀ ਅਧਿਆਪਕ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਹ ਦੋਨੋ ਸ਼ਖ਼ਸੀਅਤਾਂ ਕ੍ਰਮਵਾਰ 20 ਅਕਤੂਬਰ ਤੇ 27 ਅਕਤੂਬਰ ਇਸ ਫਾਨੀ ਸੰਸਾਰ ਨੂੰ ਹਮੇਸ਼ਾ-ਹਮੇਸ਼ਾਂ ਲਈ ਅਲਵਿਦਾ ਆਖ ਗਏ ਸਨ।
ਅਜੀਤ ਡੈਸਕ
30-10-2026