30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਪੁਲਿਸ ਵਲੋਂ ਅਫੀਮ ਸਮੇਤ ਕਥਿਤ ਦੋਸ਼ੀ ਕਾਬੂ

ਨਵਾਂਸ਼ਹਿਰ, 29 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ, ਆਈ. ਪੀ.

ਅਜੀਤ ਡੈਸਕ 30-10-2026
ਨਵਾਂਸ਼ਹਿਰ, 29 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵਲੋਂ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ’ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਥਾਣਾ ਕਾਠਗੜ੍ਹ ਵਲੋਂ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 400 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ, ਜਿਸ ਖ਼ਿਲਾਫ਼ ਮੁਕੱਦਮਾਂ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ। ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ਬਾਰੇ ਲੋਕਲ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਉਹਨਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ ਕਰਵਾਉਣ ਵਿਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ।
ਪਿਛਲੀ ਖ਼ਬਰ ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ ਅਗਲੀ ਖ਼ਬਰ ਭਾਜਪਾ ਆਗੂ ਵਿਜੇ ਸੋਨੀ ਵਲੋਂ ਪੀੜ੍ਹਤ ਕਿਸਾਨ ਕੈਪਟਨ ਸਿੰਘ ਤੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ ਪਿਛਲੇ ਦਿਨੀ ਸ਼ਹੂਰ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।