31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੜੋਆ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਸੜੋਆ, 30 ਅਕਤੂਬਰ (ਹਰਮੇਲ ਸਹੂੰਗੜਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਸੜੋਆ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਪਿੰਡ ਦਾ ਮਾਹੌਲ ਭਗਤੀਮਈ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 31-10-2026
ਸੜੋਆ, 30 ਅਕਤੂਬਰ (ਹਰਮੇਲ ਸਹੂੰਗੜਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਸੜੋਆ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਪਿੰਡ ਦਾ ਮਾਹੌਲ ਭਗਤੀਮਈ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿਚ ਸ਼ਮੂਲੀਅਤ ਕੀਤੀ। ਇਹ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਦੇ ਮੰਦਰ ਤੋਂ ਸ਼ੁਰੂ ਹੋਈ ਅਤੇ ਪਿੰਡ ਦੀ ਪਰਿਕਰਮਾ ਕਰਦੀ ਹੋਈ ਵਾਪਸ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ। ਸ਼ੋਭਾ ਯਾਤਰਾ ਦੇ ਰਸਤੇ ਵਿਚ ਥਾਂ-ਥਾਂ ਸੰਗਤਾਂ ਵਲੋਂ ਲੰਗਰ ਲਗਾਏ ਗਏ। ਸਰਪੰਚ ਰਾਜੀਵ ਕੁਮਾਰ ਪੰਨੂ ਵਲੋਂ ਸਮੋਸੇ, ਫਰੂਟੀ, ਰਾਮਲੀਲਾ ਕਮੇਟੀ ਵਲੋਂ ਬਰੈਡ ਤੇ ਫਰੂਟੀ, ਚੌਧਰੀ ਸ਼ਾਮ ਲਾਲ ਸੰਮਤੀ ਮੈਂਬਰ ਵਲੋਂ ਸੇਬ, ਕੇਲੇ ਫਲਾਂ ਦਾ ਪ੍ਰਸ਼ਾਦ ਵਰਤਾਇਆ ਅਤੇ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਕਲਾਕਾਰ ਗੌਰਵ ਦਾਦਰ ਵਲੋਂ ਭਗਵਾਨ ਵਾਲਮੀਕ ਜੀ ਦੀ ਸਿੱਖਿਆਵਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਮਾਸਟਰ ਰਾਮ ਉਪ ਪ੍ਰਧਾਨ ਰਾਮ ਘਈ, ਰਕੇਸ਼ ਕੁਮਾਰ ਬੈਂਸ ਕੈਸ਼ੀਅਰ ਅਗਮਲ ਕੁਮਾਰ, ਨੀਰਜ ਕੁਮਾਰ, ਅਨਮੋਲ, ਅਜੇ ਕੁਮਾਰ, ਦੇਸਰਾਜ ਸ਼ਕਤੀ ਕੁਮਾਰ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜੱਖੇਵਾਲ ਬੀਟਣ ਵਿਖੇ 37ਵਾਂ ਵਿਸ਼ਾਲ ਇਨਾਮੀ ਦੰਗਲ 11 ਤੋਂ-ਠੇਕੇਦਾਰ ਰੋਸ਼ਨ ਲਾਲ ਕਰੀਮਪੁਰ ਚਾਹਵਾਲਾ ਅਗਲੀ ਖ਼ਬਰ ਤੇਜਵਿੰਦਰ ਸਿੰਘ ਤੇਜੀ ਮਾਂਗਟ ਮਿਸਲ ਸਤਲੁਜ ਪਾਰਟੀ ਵਲੋਂ ਲੜ ਸਕਦੇ ਹਨ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।