01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਜਪੂਤ ਭਾਈਚਾਰੇ ਨੂੰ ਵੱਖ-ਵੱਖ ਖੇਤਰਾਂ ’ਚ ਅੱਗੇ ਵਧਣ ਦੀ ਲੋੜ-ਡਾ. ਹਰਭਜਨ ਸਿੰਘ ਪਰਿਹਾਰ

ਬੰਗਾ, 31 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਰਾਜਪੂਤ ਭਾਈਚਾਰੇ ਤੇ ਮੀਨਾ ਪਰਮਾਰ ਫਾਊਂਡੇਸ਼ਨ ਯੂ. ਕੇ.

ਸਮਾਗਮ ਦੌਰਾਨ ਡਾ. ਹਰਭਜਨ ਸਿੰਘ ਪਰਿਹਾਰ ਕਰਨਾਣਾ ਦੇ ਸਨਮਾਨ ਦਾ ਦ੍ਰਿਸ਼। ਅਜੀਤ ਤਸਵੀਰ 01-11-2026
ਬੰਗਾ, 31 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਰਾਜਪੂਤ ਭਾਈਚਾਰੇ ਤੇ ਮੀਨਾ ਪਰਮਾਰ ਫਾਊਂਡੇਸ਼ਨ ਯੂ. ਕੇ. ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਭਾਈਚਾਰੇ ਦੀ ਏਕਤਾ, ਸਮਾਜਿਕ ਤਰੱਕੀ ਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ। ਸਮਾਗਮ ਵਿਚ ਦੋ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੀਆਂ ਜੀਵਨ ਭਰ ਦੀਆਂ ਪ੍ਰਾਪਤੀਆਂ ਤੇ ਸਮਾਜ ਪ੍ਰਤੀ ਯੋਗਦਾਨ ਲਈ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਤੇ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ। ਇਸ ਮੌਕੇ ਡਾ. ਹਰਭਜਨ ਸਿੰਘ ਪਰਿਹਾਰ ਕਰਨਾਣਾ (ਭਾਰਤ ਵਿਭੂਸ਼ਣ) ਨੇ ਸਟੇਜ ਕੰਟਰੋਲਰ ਦੀ ਭੂਮਿਕਾ ਨਿਭਾਈ ਤੇ ਮੁੱਖ ਮਹਿਮਾਨਾਂ ਵਿਚ ਸ਼ਾਮਿਲ ਹੋ ਕੇ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਆਪਣੇ ਸੰਬੋਧਨ ਰਾਹੀਂ ਭਾਈਚਾਰੇ ਦੇ ਲੋਕਾਂ ਨੂੰ ਆਪਸੀ ਏਕਤਾ, ਸਹਿਯੋਗ ਤੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਖੇਤਰ ਵਿਚ ਅੱਗੇ ਵਧਣ ਦੀ ਜਰੂਰਤ ’ਤੇ ਜ਼ੋਰ ਦਿੱਤਾ। ਡਾ. ਪਰਿਹਾਰ (ਭਾਰਤ ਵਿਭੂਸ਼ਣ) ਨੇ ਜ਼ੋਰ ਦਿੱਤਾ ਕਿ ਰਾਜਪੂਤ ਭਾਈਚਾਰੇ ਦੇ ਲੋਕਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ, ਸਮਾਜ ਸੇਵਾ ਤੇ ਅਗਵਾਈ ਦੇ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸਮਾਗਮ ਦਾ ਮੁੱਖ ਉਦੇਸ਼ ਸਮਾਜ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ, ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਤੇ ਸਿੱਖ ਰਾਜਪੂਤ ਭਾਈਚਾਰੇ ਵਿਚ ਏਕਤਾ ਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਰਿਹਾ। ਇਸ ਮੌਕੇ ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਦਲਵਿੰਦਰ ਸਿੰਘ ਪਰਮਾਰ, ਸਤਿੰਦਰ ਸਿੰਘ ਪਰਿਹਾਰ, ਗੁਰਦੀਪ ਸਿੰਘ ਪਰਿਹਾਰ, ਵਰਿੰਦਰ ਸਿੰਘ ਪਰਿਹਾਰ, ਪਰਮਜੀਤ ਸਿੰਘ ਸਰੋਆ, ਐਡਵੋਕੇਟ ਗੁਰਮੇਹਕ ਸਿੰਘ ਪਰਿਹਾਰ, ਐਡਵੋਕੇਟ ਹਰਜੀਤ ਸਿੰਘ ਮਿਨਹਾਸ, ਮੈਡਮ ਜਸਵਿੰਦਰ ਕੌਰ ਪਰਿਹਾਰ, ਪ੍ਰਨੀਤ ਸਿੰਘ ਮਿਨਹਾਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦਾ ਓ. ਬੀ. ਸੀ. ਸੈੱਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ-ਰਾਜਵਿੰਦਰ ਸਿੰਘ ਅਗਲੀ ਖ਼ਬਰ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਦਾ ਐਲਾਨ ਕਰਨ ’ਤੇ ਵਰਕਰਾਂ ਨੇ ਕੀਤਾ ਹਾਈਕਮਾਨ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।