02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਫਤਹਿਪੁਰ ਵਿਖੇ ਨਵੇਂ ਜਿੰਮ ਦਾ ਉਦਘਾਟਨ

ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਫਤਹਿਪੁਰ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਵੇਂ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ’ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਐਮ.

ਅਜੀਤ ਡੈਸਕ 02-11-2026
ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਫਤਹਿਪੁਰ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਵੇਂ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ’ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਐਮ.ਪੀ. ਮਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਜਿੰਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ’ਤੇ ਆਗੂਆਂ ਨੇ ਕਿਹਾ ਕਿ ਇਸ ਸਹੂਲਤ ਨਾਲ ਨੌਜਵਾਨਾਂ ਨੂੰ ਆਪਣੀ ਸਿਹਤ ਅਤੇ ਸਰੀਰਕ ਤੰਦਰੁਸਤੀ ਵੱਲ ਧਿਆਨ ਦੇਣ ਦਾ ਵਧੀਆ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜਿੰਮ ਸਿਰਫ਼ ਸਰੀਰ ਬਣਾਉਣ ਦੀ ਜਗ੍ਹਾ ਨਹੀਂ, ਸਗੋਂ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਜੋੜਨ ਦਾ ਵਧੀਆ ਮਾਧਿਅਮ ਹੈ। ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਅਤੇ ਸਿਹਤ ਸਹੂਲਤਾਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਨੌਜਵਾਨਾਂ ਲਈ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਸਿਹਤਮੰਦ ਰਹਿ ਕੇ ਆਪਣੇ ਭਵਿੱਖ ਨੂੰ ਸੰਵਾਰ ਸਕਣ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਫਤਹਿਪੁਰ ਦੇ ਨੌਜਵਾਨਾਂ ਨੇ ਹਮੇਸ਼ਾ ਖੇਡਾਂ ਵਿੱਚ ਨਾਮ ਕਮਾਇਆ ਹੈ ਅਤੇ ਇਸ ਨਵੇਂ ਜਿੰਮ ਨਾਲ ਉਨ੍ਹਾਂ ਨੂੰ ਹੋਰ ਅੱਗੇ ਵਧਣ ਦਾ ਮੌਕਾ ਮਿਲੇਗਾ। ਇਸ ਮੌਕੇ ’ਤੇ ਸਰਪੰਚ ਫਤਹਿਪੁਰ ਅਤੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਰਾਮਪਾਲ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਥਾਣਾ ਟਾਂਡਾ ਅੱਗੇ ਧਰਨਾ ਜਾਰੀ ਅਗਲੀ ਖ਼ਬਰ ਨੋਡਲ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਵਿਵਸਥਾ ਸੰਬੰਧੀ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।