02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ ਸੁਰੱਖਿਅਤ ਬਚਪਨ ਅਭਿਆਨ’ ਪੋਕਸੋ ਐਕਟ ਤਹਿਤ ਰਾਹੋਂ ਵਿਖੇ ਕਰਵਾਇਆ ਸੈਮੀਨਾਰ

ਨਵਾਂਸ਼ਹਿਰ, 1 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ. ਜੇ.

ਅਜੀਤ ਡੈਸਕ 02-11-2026
ਨਵਾਂਸ਼ਹਿਰ, 1 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਤਰਨਦੀਪ ਕੌਰ ਸਿਵਲ ਜੱਜ ਵੱਲੋਂ ‘ਸੁਰੱਖਿਅਤ ਬਚਪਨ ਅਭਿਆਨ ’ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ 2012 ਬਾਰੇ ਅਤੇ ਬੱਚਿਆਂ ਨੂੰ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਐਕਟ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ (ਲੜਕੇ ਅਤੇ ਲੜਕੀ) ਨੂੰ ਜਿਣਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਜ਼ਸਨਦੀਪ, ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ ਵੱਲੋਂ ਵੀ ਸੁਰੱਖਿਅਤ ਬਚਪਨ ਅਭਿਆਨ ਤਹਿਤ ਬੱਚਿਆਂ ਦੇ ਅਧਿਕਾਰਾਂ ਬਾਰੇ ਵੀ ਜਾਗਰੂਕਤਾ ਕੀਤਾ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਤੇ ਬਾਕੀ ਅਧਿਆਪਕ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਮਾਰਗ ’ਤੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਜੰਗਲੀ ਸਾਂਬਰ ਦੀ ਮੌਤ ਅਗਲੀ ਖ਼ਬਰ ਪੰਜਾਬ ਦੀ ਜਵਾਨੀ ਖੇਡਾਂ ਵੱਲ ਰੁਚੀ ਰੱਖੇ- ਬੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।