02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ

ਮੁਕੰਦਪੁਰ, 1 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

ਅਜੀਤ ਡੈਸਕ 02-11-2026
ਮੁਕੰਦਪੁਰ, 1 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਛੇਵੀਂ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਨੈਣਾ ਦੇਵੀ ਤੇ ਸ੍ਰੀ ਅਨੰਦਪੁਰ ਸਾਹਿਬ ਦਾ ਵਿੱਦਿਅਕ ਟੂਰ ਕਰਵਾਇਆ। ਟੂਰ ਦੌਰਾਨ ਵਿਦਿਆਰਥੀਆਂ ਨੇ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਇਨ੍ਹਾਂ ਸਥਾਨਾਂ ਨਾਲ ਜੁੜੇ ਇਤਿਹਾਸ, ਸੱਭਿਆਚਾਰ ਤੇ ਵਿਰਾਸਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਯਾਤਰਾ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਤੇ ਇਤਿਹਾਸਕ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਟੂਰ ਨੇ ਵਿਦਿਆਰਥੀਆਂ ਵਿਚ ਆਪਸੀ ਸਾਂਝ, ਅਨੁਸ਼ਾਸਨ, ਸਹਿਯੋਗ ਤੇ ਸਮਾਜਿਕ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਵਿਦਿਆਰਥੀਆਂ ਨੇ ਇਸ ਯਾਤਰਾ ਦਾ ਭਰਪੂਰ ਆਨੰਦ ਮਾਣਿਆ। ਸਕੂਲ ਪ੍ਰਿੰਸੀਪਲ ਕਿਸ਼ਨ ਖਟਕੜ ਵਲੋਂ ਇਸ ਤਰ੍ਹਾਂ ਦੇ ਵਿੱਦਿਅਕ ਟੂਰਾਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਦੱਸਿਆ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ ਵੀ ਮੌਜੂਦ ਸੀ।
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਪਿੰਡ ਪੁੰਨੂ ਮਜਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲੋੜਵੰਦ ਬੱਚਿਆਂ ਨੂੰ ਬੂਟ ਵੰਡੇ ਅਗਲੀ ਖ਼ਬਰ ਅਲੀਪੁਰ ਵਿਖੇ ਅੱਖਾਂ ਦੀ ਜਾਂਚ ਤੇ ਆਪਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।