ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਤੋਂ ਉਮੀਦਵਾਰ ਬਣਾਉਣ ’ਤੇ ‘ਆਪ’ ਆਗੂਆਂ ਤੇ ਵਰਕਰਾਂ ਵਲੋਂ ਵਧਾਈ
ਬਲਾਚੌਰ, 1 ਨਵੰਬਰ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਬਲਾਚੌਰ ਦੀ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਪਾਰਟੀ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਬਲਾਚੌਰ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਨ ਵੱਲੋਂ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਉਮੀਦਵਾਰ ਬਣਾਉਣ ਦੇ ਫ਼ੈਸਲੇ ਦਾ ਉਹ ਸਵਾਗਤ ਕਰਦੇ ਹਨ।
ਅਜੀਤ ਡੈਸਕ
02-11-2026