ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਨੇ ਮੁਫਤ ਸ਼ੂਗਰ ਜਾਂਚ ਕੈਂਪ ਲਗਾਇਆ
ਬੰਗਾ, 2 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਲਾਇਨ ਸੰਦੀਪ ਕੁਮਾਰ ਗਾਭਾ ਦੀ ਪ੍ਰਧਾਨਗੀ ਹੇਠ ਪੰਜਵਾਂ ਸ਼ੂਗਰ ਜਾਂਚ ਅਤੇ ਜਾਗਰੂਕਤਾ ਕੈਂਪ ਰਾਏ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਬੰਗਾ ਵਿਖੇ ਲਗਾਇਆ ਗਿਆ। ਇਹ ਕੈਂਪ ਡਿਸਟ੍ਰਿਕਟ ਦੇ ਸੀਨੀਅਰ ਲਾਇਨ ਲੀਡਰ ਬਲਦੇਵ ਨਈਅਰ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਹਨਾਂ ਦੇ ਸਪੁੱਤਰ ਲਾਇਨ ਸੁਰਿੰਦਰ ਪ੍ਰਕਾਸ਼ ਨਈਅਰ ਪ੍ਰਾਜੈਕਟ ਚੇਅਰਮੈਨ ਦੇ ਵਿਸ਼ੇਸ਼ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਚੱਲ ਰਿਹਾ ਹੈ।
ਬੰਗਾ, 2 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਲਾਇਨ ਸੰਦੀਪ ਕੁਮਾਰ ਗਾਭਾ ਦੀ ਪ੍ਰਧਾਨਗੀ ਹੇਠ ਪੰਜਵਾਂ ਸ਼ੂਗਰ ਜਾਂਚ ਅਤੇ ਜਾਗਰੂਕਤਾ ਕੈਂਪ ਰਾਏ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਬੰਗਾ ਵਿਖੇ ਲਗਾਇਆ ਗਿਆ। ਇਹ ਕੈਂਪ ਡਿਸਟ੍ਰਿਕਟ ਦੇ ਸੀਨੀਅਰ ਲਾਇਨ ਲੀਡਰ ਬਲਦੇਵ ਨਈਅਰ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਹਨਾਂ ਦੇ ਸਪੁੱਤਰ ਲਾਇਨ ਸੁਰਿੰਦਰ ਪ੍ਰਕਾਸ਼ ਨਈਅਰ ਪ੍ਰਾਜੈਕਟ ਚੇਅਰਮੈਨ ਦੇ ਵਿਸ਼ੇਸ਼ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਚੱਲ ਰਿਹਾ ਹੈ। ਇਸ ਕੈਂਪ ਵਿੱਚ 63 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਕਸ਼ਮੀਰ ਸਿੰਘ ਰਾਏ ਨੇ ਕਿਹਾ ਕਿ ਸਮੁੱਚੇ ਵਿਸ਼ਵ ਵਿੱਚ ਡਾਇਬਟੀਜ਼ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ ਜਿਸ ਤੇ ਡਾਇਬਟੀਜ ਦੇ ਮਾਹਰ ਗੰਭੀਰ ਚਿੰਤਾ ਪ੍ਰਗਟ ਕਰ ਰਹੇ ਹਨ। ਇਸ ਬਿਮਾਰੀ ਦੇ ਭਿਅੰਕਰ ਵਾਧੇ ਦੇ ਕਾਰਨਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਸਰੀਰਕ ਖੇਚਲ ਦੀ ਘਾਟ ਅਤੇ ਸੰਤੁਲਿਤ ਖੁਰਾਕ ਲੈਣ ਦੀ ਵਜਾਏ ਤਲੀਆਂ ਵਸਤਾਂ ਅਤੇ ਰੋਜ਼ਾਨਾ ਫਾਸਟਫੂਡ ਦਾ ਸੇਵਨ ਵਧਾਉਣ ਕਾਰਨ ਇਸ ਬਿਮਾਰੀ ਦੇ ਮਰੀਜ਼ਾਂ ਦਾ ਬੇ-ਹਿਸਾਬ ਵਾਧਾ ਹੋ ਰਿਹਾ ਹੈ। ਇਸ ਨਾ-ਮੁਰਾਦ ਬਿਮਾਰੀ ਤੋਂ ਬਚਣ ਲਈ ਕੁੱਝ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਸਵੇਰ-ਸ਼ਾਮ ਸੈਰ ਕਰਨ ਅਤੇ ਜੀਭ ਦੇ ਸੁਆਦ ਨੂੰ ਕੰਟਰੋਲ ਵਿੱਚ ਰੱਖਦਿਆਂ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ। ਇਸ ਮੌਕੇ ਲਾਇਨ ਸੰਦੀਪ ਕੁਮਾਰ ਪ੍ਰਧਾਨ, ਸੁਰਿੰਦਰ ਪ੍ਰਕਾਸ਼ ਨਈਅਰ ਪ੍ਰੋਜੈਕਟ ਚੇਅਰਮੈਨ, ਹਰਦੇਵ ਸਿੰਘ ਬੇਦੀ ਐਡਮਨਿਸਟ੍ਰੇਟਰ, ਰਾਮ ਜੀਤ ਸਿੰਘ ਮੈਬਰਸ਼ਿਪ ਚੇਅਰਪਰਸਨ, ਸੁੱਚਾ ਰਾਮ ਡਾਇਰੈਕਟਰ, ਰਾਣੀ ਕੁਮਾਰੀ, ਕਰਨਦੀਪ ਸਿੰਘ ਅਤੇ ਹਸਪਤਾਲ ਦਾ ਸਟਾਫ ਹਾਜ਼ਰ ਸੀ।