03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ

ਸੜੋਆ, 2 ਨਵੰਬਰ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹ ਕਰਨ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆਂ ਨੇ ਸੜੋਆ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਕਰਨ ਲਈ ਪੰਜਾਬ ਅੰਦਰ ਖੇਡ ਸਟੇਡੀਅਮ ਉਸਾਰ ਕੇ ਦਿੱਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਵੱਲ ਜਾਣ ਦੀ ਬਜਾਏ ਆਪਣਾ ਬਹੁਤ ਟਾਈਮ ਖੇਡਾਂ ਵੱਲ ਦੇ ਸਕਣ। ਉਨ੍ਹਾਂ ਕਿਹਾ ਕਿ ਬਲਾਕ ਸੜੋਆ ਦੇ ਅੰਦਰ ਬਹੁਤ ਸਾਰੇ ਸਟੇਡੀਅਮ ਤਿਆਰ ਹੋ ਚੁੱਕੇ ਹਨ ਨਾਲ ਹੀ ਗੱਲਬਾਤ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਮੇਰੀ ਕਾਬਲੀਅਤ ਨੂੰ ਦੇਖਦੇ ਹੋਏ ਮੈਨੂੰ ਦੁਬਾਰਾ ਟਿਕਟ ਦੇ ਕੇ ਨਿਵਾਜਿਆ ਹੈ, ਤਾਂ ਜੋ ਮੈਂ ਫਿਰ ਲੋਕਾਂ ਦੀ ਸੇਵਾ ਕਰ ਸਕਾਂ ਨਾਲ ਹੀ ਉਹਨਾ ਦੱਸਿਆ ਕਿ ਬਲਾਕ ਦੀਆਂ ਸੜਕਾਂ ਬਹੁਤ ਜਲਦੀ ਹੀ ਤਿਆਰ ਕਰਵਾ ਰਹੇ ਹਾਂ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਨਿਪਟਾਏ ਜਾਣਗੇ।

ਅਜੀਤ ਡੈਸਕ 03-11-2026
ਸੜੋਆ, 2 ਨਵੰਬਰ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹ ਕਰਨ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆਂ ਨੇ ਸੜੋਆ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਕਰਨ ਲਈ ਪੰਜਾਬ ਅੰਦਰ ਖੇਡ ਸਟੇਡੀਅਮ ਉਸਾਰ ਕੇ ਦਿੱਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਵੱਲ ਜਾਣ ਦੀ ਬਜਾਏ ਆਪਣਾ ਬਹੁਤ ਟਾਈਮ ਖੇਡਾਂ ਵੱਲ ਦੇ ਸਕਣ। ਉਨ੍ਹਾਂ ਕਿਹਾ ਕਿ ਬਲਾਕ ਸੜੋਆ ਦੇ ਅੰਦਰ ਬਹੁਤ ਸਾਰੇ ਸਟੇਡੀਅਮ ਤਿਆਰ ਹੋ ਚੁੱਕੇ ਹਨ ਨਾਲ ਹੀ ਗੱਲਬਾਤ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਮੇਰੀ ਕਾਬਲੀਅਤ ਨੂੰ ਦੇਖਦੇ ਹੋਏ ਮੈਨੂੰ ਦੁਬਾਰਾ ਟਿਕਟ ਦੇ ਕੇ ਨਿਵਾਜਿਆ ਹੈ, ਤਾਂ ਜੋ ਮੈਂ ਫਿਰ ਲੋਕਾਂ ਦੀ ਸੇਵਾ ਕਰ ਸਕਾਂ ਨਾਲ ਹੀ ਉਹਨਾ ਦੱਸਿਆ ਕਿ ਬਲਾਕ ਦੀਆਂ ਸੜਕਾਂ ਬਹੁਤ ਜਲਦੀ ਹੀ ਤਿਆਰ ਕਰਵਾ ਰਹੇ ਹਾਂ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਨਿਪਟਾਏ ਜਾਣਗੇ। ਇਸ ਮੌਕੇ ਸਰਪੰਚ ਰਾਜੀਵ ਕੁਮਾਰ ਪੁੰਨੂ ਤੋਂ ਇਲਾਵਾ ਐਸ.ਡੀ.ਓ ਮਦਨ ਲਾਲ, ਜੇ.ਈ ਅਵਤਾਰ ਸਿੰਘ, ਸੈਕਟਰੀ ਰਾਕੇਸ਼ ਕੁਮਾਰ, ਸਰਪੰਚ ਰਾਜੀਵ ਕੁਮਾਰ ਪੁੰਨੂ, ਠੇਕੇਦਾਰ ਕੁਲਦੀਪ ਸਿੰਘ ਬਲਾਕ ਪ੍ਰਧਾਨ, ਪ੍ਰਦੀਪ ਕੌਸ਼ਲ, ਵਿਜੇ ਕੁਮਾਰ, ਕੁਲਵਿੰਦਰ ਕਿੰਦੋ, ਅਸ਼ੋਕ ਰਾਣਾ, ਬਲਦੇਵ ਸਹਿਗਲ, ਸੁਰਿੰਦਰ ਪਾਲ ਪੰਚ, ਨਿਤਨ ਕੁਮਾਰ, ਚੌਂਕੀ ਇੰਚਾਰਜ ਰਵਿੰਦਰ ਸਿੰਘ ਸੜੋਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਝੰਡੇਰ ਕਲਾਂ ’ਚ ਬੈਗਲੈੱਸ ਦਿਨ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਨੇ ਮੁਫਤ ਸ਼ੂਗਰ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।